ਨਵੀਂ ਦਿੱਲੀ : ਬਿਹਾਰ ਵਿਧਾਨਸਭਾ ਚੋਣਾਂ ਦੇ ਨਤੀਜਿਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਬਿਹਾਰ ਦੀ ਜਨਤਾ ਦੀ ਨਬਜ਼ ਫੜਨਾ ਕਿਸੇ ਵੀ ਐਗਜ਼ਿਟ ਪੋਲ ਦੇ ਵੱਸ ਦੀ ਗੱਲ ਨਹੀਂ ਹੈ। ਬਿਹਾਰ ਚੋਣਾਂ ਤੋਂ ਬਾਅਦ ਆਏ ਐਗਜ਼ਿਟ ਪੋਲ ਨੇ ਭਾਵੇ ਹੀ ਮਹਾਗਠਬੰਧਨ ਦੇ ਸਿਰ 'ਤੇ ਜਿੱਤ ਦਾ ਸਹਿਰਾ ਬੰਨ੍ਹ ਦਿੱਤਾ ਹੋਵੇ ਪਰ ਹਕੀਕਤ ਇਸ ਤੋਂ ਬਿਲਕੁੱਲ ਉਲਟ ਨਿਕਲੀ ਹੈ।
ਇਹ ਵੀ ਪੜ੍ਹੋ : ਆਪ ਵੱਲੋਂ ਵੱਡੇ ਪੱਧਰ 'ਤੇ ਨਿਯੁਕਤੀਆਂ
ਬਿਹਾਰ 'ਚ ਇੱਕ ਵਾਰ ਫਿਰ NDA ਦੀ ਸਰਕਾਰ ਬਣ ਚੁੱਕੀ ਹੈ ਅਤੇ ਨਿਤੀਸ਼ ਕੁਮਾਰ ਅਗਲੇ ਪੰਜ ਸਾਲਾਂ ਲਈ ਮੁੱਖ ਮੰਤਰੀ ਦੀ ਕੁਰਸੀ 'ਤੇ ਬੈਠਣ ਨੂੰ ਤਿਆਰ ਹਨ। ਦੱਸ ਦਈਏ ਕਿ ਬਿਹਾਰ ਵਿਧਾਨਸਭਾ ਚੋਣਾਂ 'ਚ NDA ਨੂੰ 125 ਸੀਟਾਂ, ਮਹਾਗਠਬੰਧਨ ਨੂੰ 110 ਸੀਟਾਂ, ਐੱਲ.ਜੇ.ਪੀ. ਨੂੰ 1 ਜਦਕਿ ਹੋਰਾਂ ਦੇ ਖਾਤੇ 7 ਸੀਟਾਂ ਗਈਆਂ ਹਨ।