Sunday, November 24, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਰਾਸ਼ਟਰੀ

ਜਾਣੋ ਕਿਥੇ ਪੁਜਿਆ ਹੈ ਮਾਨਸੂਨ

June 24, 2021 10:30 AM

ਨਵੀਂ ਦਿੱਲੀ: ਦਿੱਲੀ ਸਮੇਤ ਰਾਜ ਦੇ ਬਾਕੀ ਹਿੱਸਿਆਂ, ਰਾਜਸਥਾਨ, ਹਰਿਆਣਾ ਤੇ ਪੰਜਾਬ ਦੇ ਹਿੱਸਿਆਂ ਵਿਚ, ਅਗਲੇ ਸੱਤ ਦਿਨਾਂ ਵਿਚ ਮਾਨਸੂਨ ਦੇ ਅੱਗੇ ਵਧਣ ਦੀ ਬਹੁਤ ਘੱਟ ਸੰਭਾਵਨਾ ਹੈ। ਦੇਸ਼ ਵਿੱਚ ਇਸ ਮੌਨਸੂਨ ਦੇ ਸੀਜ਼ਨ ਵਿੱਚ ਹੁਣ ਤੱਕ 37 ਪ੍ਰਤੀਸ਼ਤ ਵਾਧੂ ਬਾਰਸ਼ ਹੋਈ ਹੈ। ਦੇਸ਼ ਵਿੱਚ 21 ਜੂਨ ਤੱਕ ਆਮ ਤੌਰ 'ਤੇ 10.05 ਸੈਂਟੀਮੀਟਰ ਦੇ ਮੁਕਾਬਲੇ 13.78 ਸੈਂਟੀਮੀਟਰ ਵਰਖਾ ਦਰਜ ਕੀਤੀ ਗਈ। ਭਾਰਤ ਦੇ ਮੌਸਮ ਵਿਭਾਗ (IMD) ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ 6-7 ਦਿਨਾਂ ਤੱਕ ਮੌਨਸੂਨ ਪਹੁੰਚਣ ਦੀ ਉਮੀਦ ਹੈ। ਇਸ ਲਈ ਜੁਲਾਈ ਚੜ੍ਹਦਿਆਂ ਹੀ ਦੋਵਾਂ ਸੂਬਿਆਂ ਵਿੱਚ ਬਾਰਸ਼ ਨਾਲ ਜਲਥਲ ਹੋਏਗਾ। ਮੌਸਮ ਵਿਭਾਗ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, 'ਇਸ ਸਾਲ ਦੇ ਦੱਖਣ-ਪੱਛਮੀ ਮਾਨਸੂਨ ਦੇ ਮੌਸਮ ਵਿੱਚ, 21 ਜੂਨ ਤੱਕ ਵਰਖਾ ਆਮ ਨਾਲੋਂ ਤਕਰੀਬਨ 37 ਫੀਸਦ ਵੱਧ ਹੋਈ ਸੀ।' ਵਿਭਾਗ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਉੱਤਰ-ਪੱਛਮੀ ਭਾਰਤ ਵਿੱਚ 71.3 ਮਿਲੀਮੀਟਰ ਬਾਰਸ਼ ਹੋਈ, ਜੋ ਆਮ ਨਾਲੋਂ 40.6 ਮਿਲੀਮੀਟਰ ਬਾਰਸ਼ ਨਾਲੋਂ 76 ਪ੍ਰਤੀਸ਼ਤ ਵੱਧ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਮੱਧ ਭਾਰਤ ਵਿੱਚ 145.8 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ, ਜੋ ਆਮ ਵਰਖਾ 92.2 ਮਿਲੀਮੀਟਰ ਨਾਲੋਂ 58 ਪ੍ਰਤੀਸ਼ਤ ਵੱਧ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਦੱਖਣੀ ਪ੍ਰਾਇਦੀਪ ਵਿੱਚ 133.6 ਮਿਲੀਮੀਟਰ ਬਾਰਸ਼ ਹੋਈ ਜੋ ਆਮ ਨਾਲੋਂ 24 ਪ੍ਰਤੀਸ਼ਤ ਵਧੇਰੇ ਹੈ। ਵਿਭਾਗ ਅਨੁਸਾਰ ਪੂਰਬੀ ਤੇ ਉੱਤਰ-ਪੂਰਬੀ ਭਾਰਤ ਵਿੱਚ ਇਸ ਸਮੇਂ ਦੌਰਾਨ 253.9 ਮਿਲੀਮੀਟਰ ਬਾਰਸ਼ ਹੋਈ, ਜਦੋਂਕਿ ਇਸ ਸਮੇਂ ਦੌਰਾਨ ਆਮ ਬਾਰਸ਼ 224.8 ਮਿਲੀਮੀਟਰ ਹੈ। ਵਿਭਾਗ ਅਨੁਸਾਰ, ਦੋ ਦਿਨ ਦੇਰੀ ਨਾਲ ਕੇਰਲ ਪਹੁੰਚਣ ਤੋਂ ਬਾਅਦ, ਮੌਨਸੂਨ ਦੇਸ਼ ਵਿੱਚ ਤੇਜ਼ੀ ਨਾਲ ਅੱਗੇ ਵਧਿਆ ਤੇ ਇਹ ਪੂਰਬ, ਕੇਂਦਰੀ ਅਤੇ ਨਾਲ ਲੱਗਦੇ ਉੱਤਰ ਪੱਛਮੀ ਭਾਰਤ ਵਿੱਚ ਆਮ ਸਮੇਂ ਤੋਂ 7 ਤੋਂ 10 ਦਿਨ ਪਹਿਲਾਂ ਪਹੁੰਚ ਗਿਆ। ਇੰਝ ਇਕ ਹੋਰ ਹਫ਼ਤੇ ਲਈ ਦਿੱਲੀ ਤੇ ਆਸ ਪਾਸ ਦੇ ਇਲਾਕਿਆਂ ਵਿਚ ਮਾਨਸੂਨ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਭਾਰਤ ਦੇ ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਪ੍ਰਗਤੀ ਅਗਲੇ ਸੱਤ ਦਿਨਾਂ ਦੌਰਾਨ ਦਿੱਲੀ ਤੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ "ਸੰਭਾਵੀ ਨਹੀਂ" ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ, ਦੱਖਣ ਪੱਛਮੀ ਮਾਨਸੂਨ ਨੇ ਰਾਜਸਥਾਨ, ਦਿੱਲੀ, ਹਰਿਆਣਾ ਤੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਹੁਣ ਤੱਕ ਦੇਸ਼ ਦੇ ਬਹੁਤੇ ਹਿੱਸਿਆਂ ਨੂੰ ਕਵਰ ਕੀਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਸਾਲ ਮਾਨਸੂਨ ਦੀ ਮੁੱਖ ਵਿਸ਼ੇਸ਼ਤਾ ਪੂਰਬੀ, ਮੱਧ ਤੇ ਉੱਤਰ-ਪੱਛਮੀ ਭਾਰਤ ਨਾਲੋਂ ਆਮ ਨਾਲੋਂ ਪਹਿਲਾਂ ਦੀ ਸ਼ੁਰੂਆਤ ਹੈ। ਹਾਲਾਂਕਿ, ਅਗਲੇ ਸੱਤ ਦਿਨਾਂ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਅੱਗੇ ਵਧਣ ਦੀ ਸੰਭਾਵਨਾ ਨਹੀਂ ਹੈ।

ਹੋਰ ਖਾਸ ਖ਼ਬਰਾਂ ਲਈ ਇਥੇ ਕਲਿਕ ਕਰੋ

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe