Friday, November 22, 2024
 

ਰਾਸ਼ਟਰੀ

ਸਿੱਧੂ ਦੇ ਇਕ ਹੋਰ ਸਲਾਹਕਾਰ ਨੇ ਵੀ ਦਿੱਤਾ ਅਸਤੀਫਾ

September 24, 2021 08:56 AM

ਚੰਡੀਗੜ੍ਹ: ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫ਼ੇ ਮਗਰੋਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਝਟਕਾ ਲੱਗਾ ਹੈ। ਦਰਅਸਲ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਰਹੇ ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ: ਪਿਆਰਾ ਲਾਲ ਗਰਗ ਨੇ ਸਿੱਧੂ ਦਾ ਸਾਥ ਛੱਡ ਦਿੱਤਾ ਹੈ। ਦੱਸ ਦਈਏ ਕਿ ਉਨ੍ਹਾਂ ਨੇ ਖੁਦ ਨੂੰ ਸਲਾਹਕਾਰ ਨਿਯੁਕਤ ਕਰਨ ਦੀ ਸਹਿਮਤੀ ਵਾਪਸ ਲੈ ਲਈ ਹੈ। ਦੱਸ ਦਈਏ ਕਿ ਗਰਗ ਇੱਕ ਮਸ਼ਹੂਰ ਸਰਜਨ ਹਨ। ਉਹ ਇੱਕ ਸਿੱਖਿਆ ਕਾਰਕੁਨ ਵੀ ਹੈ। ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਆਪਣੇ ਫੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਡਾ: ਗਰਗ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗਰਗ ਦੇ ਨੇੜਲੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਚਿੱਠੀ ਵਿੱਚ ਕਿਹਾ ਕਿ ਸਿੱਧੂ ਇੱਕ ਅਜਿਹਾ ਵਿਅਕਤੀ ਹੈ ਜੋ ਕਾਂਗਰਸ ਲਈ ਨਵੇਂ ਵਿਚਾਰ ਲੈ ਕੇ ਆਇਆ, ਪਰ ਉਨ੍ਹਾਂ ਵਿਰੁਧ ਝੂਠੀਆਂ ਖ਼ਬਰਾਂ ਫੈਲਾ ਕੇ ਉਨ੍ਹਾਂ ਨੂੰ ਦੇਸ਼ ਤੋਂ ਕੱਢਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਨਾਲ ਹੀ ਪਿਆਰਾ ਲਾਲ ਗਰਗ ਨੇ ਕਿਹਾ ਕਿ ਅਜਿਹੇ ਲੋਕ ਸਿੱਧੂ ਦੇ ਬਹਾਨੇ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਉਹ ਉਨ੍ਹਾਂ ਨੂੰ ਸਲਾਹਕਾਰ ਬਣਨ ਲਈ ਦਿੱਤੀ ਗਈ ਸਹਿਮਤੀ ਵਾਪਸ ਲੈ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਿੱਧੂ ਆਪਣੀਆਂ ਗੰਭੀਰ ਯੋਜਨਾਵਾਂ ਨੂੰ ਨੇਪਰੇ ਚਾੜ੍ਹਨ ਦੇ ਯੋਗ ਹੋਣਗੇ। ਡਾ: ਗਰਗ ਲੰਮੇ ਸਮੇਂ ਤੋਂ ਪੰਜਾਬ ਦੇ ਹਿੱਤਾਂ, ਮਜ਼ਬੂਤ ਸੰਘਵਾਦ ਅਤੇ ਸਮਾਨਤਾ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ 'ਤੇ ਬੋਲਣਾ ਬੰਦ ਨਹੀਂ ਕਰਨਗੇ।

 

 

Have something to say? Post your comment

 
 
 
 
 
Subscribe