ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰ ਕੇ ਐਲਾਨ ਕੀਤਾ ਹੈ ਕਿ ਮੈਂ ਅਤੇ ਸਾਡੀ ਕਾਂਗਰਸ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਤਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, "ਸਾਡੇ ਕਿਸਾਨ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ।
👉 ਭਾਰਤ ਬੰਦ ਦਾ ਅਸਰ : ਦਿੱਲੀ-ਜੰਮੂ ਰੇਲ ਮਾਰਗ ਠੱਪ
ਮੈਂ ਕਿਸਾਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦੀ ਬੇਨਤੀ ਕਰਦਾ ਹਾਂ।" ਨਵੇਂ ਖੇਤੀਬਾੜੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ਤੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਅੱਜ ਭਾਰਤ ਬੰਦ ਸੱਦਾ ਦਿੱਤਾ ਹੈ। ਕਿਸਾਨ ਸੰਗਠਨ ਚਾਹੁੰਦੇ ਹਨ ਕਿ ਸਰਕਾਰ ਤੁਰੰਤ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲਵੇ। ਪਿਛਲੇ ਸਾਲ ਦੇਸ਼ ਦੇ ਕਈ ਰਾਜਾਂ ਵਿੱਚ ਇਸ ਨਵੇਂ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਸ਼ੁਰੂ ਹੋ ਗਿਆ ਸੀ।