ਚੰਡੀਗੜ੍ਹ: ਪੰਜਾਬ ਵਿਚ ਡੀਜੀਪੀ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ (ਏਜੀ) ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਨ੍ਹਾਂ ਦੀ ਥਾਂ ਡੀਜੀਪੀ ਬਣਾਉਣ ਦੀ ਚੰਗਿਆੜੀ ਅਜੇ ਸੁਲਗ ਹੀ ਰਹੀ ਸੀ ਕਿ 5 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਐਡਵੋਕੇਟ ਜਨਰਲ ਦੀ ਨਿਯੁਕਤੀ ਨੇ ਚਰਨਜੀਤ ਚੰਨੀ ਦੀ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ। ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਹੁਣ ਸਿੱਖਾਂ ਨੂੰ ਬੇਅਦਬੀ ਮਾਮਲੇ 'ਚ ਨਿਆਂ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ। ਹਾਲਾਂਕਿ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਹ ਕਾਨੂੰਨ-ਵਿਵਸਥਾ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ 'ਚ ਸਿਰਫਡ ਇੱਕ ਪੁਲਿਸ ਅਧਿਕਾਰੀ ਦੇ ਵਕੀਲ ਰਹੇ ਹਨ, ਜਿਸ ਦਾ ਹੁਣ ਨਿਬੇੜਾ ਹੋ ਚੁੱਕਾ ਹੈ।
👉 ਮੁੱਖ ਮੰਤਰੀ ਪੰਜਾਬ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ