ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਨੰਬਰ-06 ਸੈਕਟਰ-5 ਸਥਿਤ ਰਿਹਾਇਸ਼ 'ਤੇ ਪੁੱਜੇ। ਮੁੱਖ ਮੰਤਰੀ ਚੰਨੀ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਖਪਾਲ ਸਿੰਘ ਖਹਿਰਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ। ਪੰਜਾਬ ਸਰਕਾਰ ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜ੍ਹੀ ਰਹੇਗੀ।