Tuesday, April 08, 2025
 

ਪੰਜਾਬ

ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵਧਾਈਆਂ ਕਾਂਗਰਸ ਦੀਆਂ ਮੁਸ਼ਕਲਾਂ : ਜਾਖੜ ਨੇ ਹਾਈਕਮਾਂਡ ਦੇ ਨੋਟਿਸ ਦਾ ਨਹੀਂ ਦਿੱਤਾ ਜਵਾਬ

April 18, 2022 08:15 AM

ਚੰਡੀਗੜ੍ਹ : ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਕਾਂਗਰਸ ਦੀ ਮੁਸੀਬਤ ਵਧਾ ਦਿੱਤੀ ਹੈ। ਜਾਖੜ ਦੇ ਵਿਵਾਦਿਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7 ਦਿਨਾਂ 'ਚ ਸਪੱਸ਼ਟੀਕਰਨ ਮੰਗਿਆ ਗਿਆ ਹੈ। ਹਾਲਾਂਕਿ ਜਾਖੜ ਨੇ ਅਜੇ ਤੱਕ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ।

ਸੂਤਰਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿੱਚ ਨਹੀਂ ਹਨ। ਅਜਿਹੇ 'ਚ ਪਾਰਟੀ ਉਸ ਖਿਲਾਫ ਕਾਰਵਾਈ ਕਰਨ ਲਈ ਅੜ ਸਕਦੀ ਹੈ। ਜਾਖੜ 'ਤੇ ਅਨੁਸ਼ਾਸਨੀ ਕਾਰਵਾਈ ਕਾਂਗਰਸ 'ਚ ਪਹਿਲਾਂ ਤੋਂ ਚੱਲ ਰਹੇ ਵਿਵਾਦ ਨੂੰ ਹੋਰ ਤੇਜ਼ ਕਰ ਸਕਦੀ ਹੈ।

ਨੋਟਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਸੁਨੀਲ ਜਾਖੜ ਨਾਲ ਵੀ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿੱਚ ਉਨ੍ਹਾਂ ਆਪਣੀ ਬਿਆਨਬਾਜ਼ੀ ਅਤੇ ਖਾਸ ਕਰਕੇ ਸਾਬਕਾ ਸੀਐਮ ਚਰਨਜੀਤ ਚੰਨੀ ਖਿਲਾਫ ਇਤਰਾਜ਼ਯੋਗ ਸ਼ਬਦ ਕਹੇ। 

ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਫਿਰਕੂ ਬਿਆਨਬਾਜ਼ੀ ਕਰਨ ਦੀਆਂ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਪਾਰਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਜਾਖੜ ਨੂੰ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਕਰਨ ਤੋਂ ਬਾਅਦ ਨੋਟਿਸ ਭੇਜਿਆ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤ ਬਾਰੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਪੰਜਾਬ 'ਚ BJP ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਗ੍ਰਨੇਡ ਹਮਲਾ

ਪੰਜਾਬ ਵਿੱਚ ਤਿੱਖੀ ਧੁੱਪ ਦਾ ਅਲਰਟ ਜਾਰੀ, ਰਾਤ ​​ਦਾ ਤਾਪਮਾਨ ਵੀ 20 ਤੋਂ ਉੱਪਰ

'ਸਿੱਖਿਆ ਕ੍ਰਾਂਤੀ': ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਦਵਾਈਆਂ ਦੀ ਅਣ-ਅਧਿਕਾਰਤ ਵਿਕਰੀ ਖਿਲਾਫ਼ ਸ਼ਿਕੰਜਾ ਕੱਸਿਆ

ਪੰਜਾਬ ਸਰਕਾਰ ਨੇ ਰੱਦ ਕੀਤੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ

बरनाला शहर में आवारा कुत्तों का आतंक लोग परेशान

CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾ

ਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼

 
 
 
 
Subscribe