ਨਵੀਂ ਦਿੱਲੀ (ਏਜੰਸੀਆਂ) : ਕੋਰੋਨਾ ਦੀ ਦੂਜੀ ਲਹਿਰ ਵਿੱਚ ਲਾਗ ਦੇ ਵੱਧ ਰਹੇ ਮਾਮਲਿਆਂ ਕਾਰਨ ਰਾਜਾਂ ਦੁਆਰਾ ਲਗਾਈਆਂ ਗਈਆਂ ਪਾਬੰਦੀਆਂ ਦਾ ਅਸਰ ਹੁਣ ਕੋਰੋਨਾ ਗ੍ਰਾਫ ਉਤੇ ਦਿਖਾਈ ਦੇ ਰਿਹਾ ਹੈ।
ਦੇਸ਼ ਵਿਚ ਹੁਣ ਕੋਰੋਨਾ ਦੀ ਰਫਤਾਰ ਘਟਦੀ ਨਜ਼ਰ ਆ ਰਹੀ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 3, 11, 170 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 4077 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈ ਹਨ।
ਨਵੇਂ ਕੇਸਾਂ ਦੀ ਆਮਦ ਤੋਂ ਬਾਅਦ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 2 ਕਰੋੜ 46 ਲੱਖ 84 ਹਜ਼ਾਰ 77 ਹੋ ਗਈ ਹੈ, ਜਦੋਂ ਕਿ ਪਿਛਲੇ 24 ਘੰਟਿਆਂ ਵਿਚ 4077 ਮੌਤਾਂ ਤੋਂ ਬਾਅਦ ਦੇਸ਼ ਵਿਚ ਕੋਰੋਨਾ ਕਾਰਨ ਆਪਣੀ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2 ਲੱਖ 70 ਲੱਖ 284 ਤੱਕ ਪਹੁੰਚ ਗਿਆ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ 36 ਲੱਖ 18 ਹਜ਼ਾਰ 458 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 7 ਲੱਖ 95 ਹਜ਼ਾਰ 335 ਵਿਅਕਤੀ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਪਰਤ ਗਏ ਹਨ। ਦੇਸ਼ ਵਿੱਚ ਹੁਣ ਤੱਕ 2 ਲੱਖ 70 ਹਜ਼ਾਰ 284 ਲੋਕਾਂ ਦੀ ਮੌਤ ਕੋਰੋਨਾ ਤੋਂ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਰਾਹਤ ਮਿਲੀ ਹੈ।
ਸ਼ਨੀਵਾਰ ਨੂੰ ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 34, 848 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਵਧ ਕੇ 53, 44, 063 ਹੋ ਗਈ ਜਦਕਿ 960 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਗ ਗਿਣਤੀ 80, 512 ਤੱਕ ਪਹੁੰਚ ਗਈ। ਸਿਹਤ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 59, 073 ਲੋਕਾਂ ਨੂੰ ਮਹਾਰਾਸ਼ਟਰ ਦੇ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ।