ਸ੍ਰੀ ਮੁਕਤਸਰ ਸਾਹਿਬ (ਏਜੰਸੀਆਂ) : ਦਿੱਲੀ ਕਿਸਾਨ ਮੋਰਚੇ ਤੋਂ ਇੱਕ ਦੁਖਦਾਈ ਖ਼ਬਰ ਆ ਰਹੀ ਹੈ, ਜਿੱਥੋਂ ਕੁਝ ਦਿਨ ਪਹਿਲਾਂ ਪੰਜਾਬ ਆਏ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਇਹ ਕਿਸਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਾਸੀ ਸੀ। ਮੋਹਰ ਸਿੰਘ ਨਾਂ ਦਾ ਇਹ ਕਿਸਾਨ ਸ਼ੁਰੂ ਤੋਂ ਹੀ ਦਿੱਲੀ ਮੋਰਚੇ ’ਤੇ ਸੇਵਾਵਾਂ ਨਿਭਾਅ ਰਿਹਾ ਸੀ। ਕੁਝ ਦਿਨ ਪਹਿਲਾਂ ਉਹ ਪਿੰਡ ਆ ਕੇ ਬਿਮਾਰ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਮੈਡੀਕਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿੱਥੇ ਕੁਝ ਦਿਨ ਜੇਰੇ ਇਲਾਜ ਰਹਿਣ ਤੋਂ ਬਾਅਦ ਕਿਸਾਨ ਮੋਹਰ ਸਿੰਘ ਦੀ ਮੌਤ ਹੋ ਗਈ।
ਦੱਸ ਦੇੇਈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਪੰਜ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ ਤੇ ਇਸ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ੍ਹਾਂ ’ਤੇ ਅਜੇ ਤੱਕ ਜੂੰ ਵੀ ਨਹੀਂ ਸਰਕੀ ਹੈ।