Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

May 16, 2021 10:21 PM

ਸਿਵਲ ਹਸਪਤਾਲ ਸੰਗਰੂਰ ‘ਚ ਵੀ ਬੈੱਡਾਂ ਦੀ ਗਿਣਤੀ 135 ਕਰਨ ਲਈ ਵਧਾਏ ਜਾ ਰਹੇ ਹਨ 15 ਹੋਰ ਬੈੱਡ: ਵਿਜੈ ਇੰਦਰ ਸਿੰਗਲਾ

ਚੰਡੀਗੜ/ਸੰਗਰੂਰ (ਸੱਚੀ ਕਲਮ ਬਿਊਰੋ) :ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਦਾ  ਲਗਾਤਾਰ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜੰਿਮੇਵਾਰ ਸੰਗਰੂਰ” ਮੁਹਿੰਮ ਦੀ ਸੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨਾਂ 100 ਬੈੱਡਾਂ ਤੋਂ ਇਲਾਵਾ ਜਲਿੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ, ਪਲਾਜਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜਰ ਚੌਵੀ ਘੰਟੇ ਜਾਣਕਾਰੀ ਤੇ ਲੋੜੀਂਦਾ ਸਹਾਇਤਾ ਮੁਹੱਈਆ ਕਰਵਾਏਗਾ । ਉਨਾਂ ਕਿਹਾ ਕਿ ਜਰੂਰਤ ਮੌਕੇ ਲੋਕਾਂ ਨੂੰ ਵਾਰ-ਰੂਮ ਤੋਂ ਸਾਰੀ ਸਹਾਇਤਾ ਵਾਰ-ਰੂਮ ਦੇ ਵਲੰਟੀਅਰਾਂ ਵੱਲੋਂ ਇਕੋ ਕਾਲ ‘ਤੇ ਦਿੱਤੀ ਜਾਏਗੀ।

ਇਸ ਮੌਕੇ ਕੋਵਿਡ ਕੇਅਰ ਸੈਂਟਰ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸਿੰਗਲਾ ਨੇ ਕਿਹਾ, “ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ ‘ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰੀ ਅਮਲਾ ਇੱਥੇ ਚੌਵੀ ਘੰਟੇ ਉਪਲਬਧ ਰਹੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਠੋਕਰਾਂ ਨਾ ਖਾਣੀਆਂ ਪੈਣ।’’ 

ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਵੀ ਘੰਟੇ ਚੱਲਣ ਵਾਲੇ ਇਸ ਹਸਪਤਾਲ ਵਿੱਚ ਵਾਇਰਸ ਦੀ ਗੰਭੀਰਤਾ, ਕੋਵਿਡ ਪੋਜਿਟਿਵ ਵਿਅਕਤੀਆਂ ਦੀ ਸਿਹਤ ਦਾ ਜਾਇਜਾ ਅਤੇ ਇਲਾਜ ਵਿਚ ਉਨਾਂ ਦੀ ਮਦਦ ਹੋਵੇਗੀ। 

ਸਿੰਗਲਾਂ ਨੇ ਕਿਹਾ, “ਅਸੀਂ ਆਕਸੀਜਨ ਕੰਨਸੇਨਟਰੇਟਰਜ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਵੀ ਸੁਰੂ ਕਰ ਰਹੇ ਹਾਂ ਜੋ ਪਾਜਿਟਿਵ ਮਰੀਜਾਂ ਨੂੰ ਉਨਾਂ ਦੇ ਘਰ ਜਾ ਕੇ ਉਨਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰਵਾ ਰਹੇ ਹਾਂ”

ਸਿੰਗਲਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਮੇਰੀ ਜੰਿਮੇਵਾਰੀ ਹੈ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਸੇਵਾ ਕੀਤੀ ਜਾਵੇ।

 ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਵਲੰਟੀਅਰਾਂ ਦੀ ਟੀਮ ਜਮੀਨੀ ਤੌਰ ‘ਤੇ ਹਰ ਵੇਲੇ ਸਰਗਰਮ ਹੋਵੇਗੀ ਜੋ ਕੋਵਿਡ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰੇਗੀ। ਉਨਾਂ ਅੱਗੇ ਕਿਹਾ ਕਿ ਪ੍ਰਸਾਸਨ ਜੰਗੀ ਪੱਧਰ ‘ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸੁਰੂਆਤੀ ਪੜਾਅ ‘ਤੇ ਹੀ ਨਾਕਾਮ ਕੀਤਾ ਜਾ ਸਕੇ।

ਉਨਾਂ ਦੱਸਿਆ ਕਿ ਸਾਡੇ ਅੰਕੜੇ ਦਰਸਾਉਂਦੇ ਹਨ ਕਿ ਸੰਗਰੂਰ ਵਿੱਚ 1.28 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਿਸ ਵਿੱਚੋਂ 1.12 ਲੱਖ ਨੂੰ ਸਿੰਗਲ ਡੋਜ ਦਿੱਤਾ ਗਿਆ ਹੈ, ਜਦੋਂਕਿ 16, 383 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 

ਜਕਿਰਯੋਗ ਹੈ ਕਿ ਇਸ ਵੇਲੇ, ਐਕਟਿਵ ਕੋਵਿਡ ਮਰੀਜਾਂ ਦੀ ਗਿਣਤੀ 1, 829 ਹੈ। ਜਲਿੇ ਵਿੱਚ 12, 009 ਕੋਵਿਡ ਪਾਜਿਟਿਵ ਮਰੀਜ ਹਨ ਜਿਨਾਂ ਵਿੱਚੋਂ 9, 639 ਠੀਕ ਹੋ ਗਏ ਅਤੇ 549 ਦੀ ਮੌਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ ਪਾਲ ਸਰਮਾ, ਚੇਅਰਮੈਨ ਸਤੀਸ ਕਾਂਸਲ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ ਗਾਬਾ, ਵਾਇਸ ਚੇਅਰਮੈਨ ਮਹੇਸ ਕੁਮਾਰ ਮੇਸੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜਰ ਸਨ।    

 

Have something to say? Post your comment

Subscribe