Sunday, November 24, 2024
 
BREAKING NEWS

ਚੰਡੀਗੜ੍ਹ / ਮੋਹਾਲੀ

ਨਿੱਜੀ ਹਸਪਤਾਲਾਂ ਨੂੰ ਬਲਬੀਰ ਸਿੱਧੂ ਦੀ ਚਿਤਾਵਨੀ, ਵੱਧ ਵਸੂਲੀ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ

May 18, 2021 07:31 PM

ਸਿਹਤ ਮੰਤਰੀ ਨੇ ਸ਼ਿਕਾਇਤ ਲਈ ਸਾਂਝਾ ਕੀਤਾ ਅਪਣਾ ਮੋਬਾਈਲ ਨੰਬਰ 98726-71010

ਚੰਡੀਗੜ੍ਹ (ਏਜੰਸੀਆਂ) : ਕੋਰੋਨਾ ਮਹਾਂਮਾਰੀ ਦੌਰਾਨ ਨਿੱਜੀ ਹਸਪਤਾਲਾਂ ਦੀ ਲੁੱਟ ਨੂੰ ਬੰਦ ਕਰਨ ਲਈ ਪੰਜਾਬ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਇਸ ਦੇ ਚਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਚਿਤਾਵਨੀ ਦਿੱਤੀ ਹੈ ਕਿ ਮਹਾਂਮਾਰੀ ਨੂੰ ਅਵਸਰ ਸਮਝਣ ਵਾਲੇ ਕਿਸੇ ਵੀ ਨਿੱਜੀ ਹਸਪਤਾਲ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਹਨਾਂ ਕਿਹਾ ਕਿ ਅਜਿਹੇ ਹਸਪਤਾਲਾਂ ਨੂੰ ਸੀਲ ਵੀ ਕੀਤਾ ਜਾ ਸਕਦਾ ਹੈ ਅਤੇ ਇਹਨਾਂ ਹਸਪਤਾਲਾਂ ਦਾ ਪ੍ਰਬੰਧ ਸਰਕਾਰ ਅਪਣੇ ਹੱਥਾਂ ਵਿਚ ਲੈ ਸਕਦੀ ਹੈ।
ਇਸ ਦੌਰਾਨ ਉਹਨਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ 104 ਨੰਬਰ ’ਤੇ ਸ਼ਿਕਾਇਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾ ਕਿਹਾ ਜੇਕਰ ਕੋਈ ਉਹਨਾਂ ਨਾਲ ਸਿੱਧਾ ਸੰਪਰਕ ਕਰਨਾ ਚਾਹੇ ਤਾਂ ਕਰ ਸਕਦਾ ਹੈ। ਉਹਨਾਂ ਨੇ ਅਪਣਾ ਮੋਬਾਈਲ ਨੰਬਰ 98726-71010 ਸਾਂਝਾ ਕੀਤਾ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਬੀਤੇ ਦੋ-ਤਿੰਨ ਦਿਨ ਤੋਂ ਘੱਟ ਕੇਸ ਦਰਜ ਹੋ ਰਹੇ ਹਨ ਪਰ ਚਿੰਤਾ ਦੀ ਗੱਲ ਹੈ ਕਿ ਮੌਤ ਦਰ ਵਿਚ ਹਾਲੇ ਵੀ ਕਮੀ ਨਹੀਂ ਹੋ ਰਹੇ। ਉਹਨਾਂ ਕਿਹਾ ਕਿ ਵਾਇਰਸ ਖਤਰਨਾਕ ਹੁੰਦਾ ਜਾ ਰਿਹਾ ਹੈ ਪਰ ਕਈ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਟੈਸਟਿੰਗ ਤੋਂ ਭੱਜਦੇ ਦਿਖਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਹੋਰ ਵੀ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਪੰਜਾਬ ਵਿਚੋਂ ਟੀਬੀ ਦੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਡਰਾਇਵ ਸ਼ੁਰੂ ਕੀਤੀ ਜਾ ਰਹੀ ਹੈ।

 

Have something to say? Post your comment

Subscribe