Thursday, November 21, 2024
 

ਸੰਸਾਰ

ਅਮਰੀਕੀ ਯੂਨੀਵਰਸਟੀ ਨੇ ਵਧਾਈਆਂ ਵਿਦਿਆਰਥੀਆਂ ਦੀਆਂ ਮੁਸ਼ਕਲਾਂ

May 20, 2021 10:59 AM

ਵਾਸ਼ਿੰਗਟਨ : ਅਮਰੀਕਾ ਦੀ ਇਕ ਯੂਨੀਵਰਸਟੀ ਨੇ ਵਿਦਿਆਰਥੀਆਂ ਲਈ ਇਕ ਨਵਾਂ ਨਿਯਮ ਲਾਗੂ ਕੀਤਾ ਹੈ ਜਿਸ ਕਾਰਨ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। Corona ਟੀਕਾਕਰਨ ਮੁਹਿੰਮ ਦਾ ਅਸਰ ਹੁਣ ਪੜ੍ਹਾਈ 'ਤੇ ਦਿਸਣ ਲੱਗਾ ਹੈ। ਅਮਰੀਕਾ ਦੀ ਵੇਂਡਰਬਿਲਟ ਯੂਨੀਵਰਸਿਟੀ ਨੇ ਐਲਾਨ ਕੀਤਾ ਹੈ ਕਿ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾ ਚੁੱਕੇ ਵਿਦਿਆਰਥੀ ਹੀ ਨਵੇਂ ਸੈਸ਼ਨ ਵਿਚ ਕਾਲਜ ਆ ਪਾਉਣਗੇ। ਅਜਿਹੇ ਵਿਚ ਇੱਥੇ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ 'ਤੇ ਇਸ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਅਮਰੀਕਾ ਦੇ ਟੇਨੇਸੀ ਰਾਜ ਵਿਚ ਸਥਿਤ ਇਸ ਯੂਨੀਵਰਸਿਟੀ ਨੇ ਕਿਹਾ ਹੈ ਕਿ 2021-22 ਸੈਸ਼ਨ ਲਈ ਜਿਹੜੇ ਵੀ ਨਵੇਂ ਜਾਂ ਪੁਰਾਣੇ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਵਿਚ ਆਉਣਗੇ ਉਹਨਾਂ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਉਣੀਆਂ ਲਾਜ਼ਮੀ ਹਨ। ਇਹ ਨਿਯਮ ਅੰਡਰ-ਗ੍ਰੈਜੁਏਟ, ਪੋਸਟ ਗ੍ਰੈਜੁਏਟ ਸਮੇਤ ਹੋਰ ਸਾਰੇ ਵਿਦਿਆਰਥੀਆਂ ਲਈ ਲਾਗੂ ਹੁੰਦਾ ਹੈ। ਅਜਿਹੇ ਵਿਚ ਹੁਣ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਵੈਕਸੀਨ ਲਗਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਿਰਫ ਵਿਦਿਆਰਥੀ ਹੀ ਨਹੀਂ ਸਗੋਂ ਯੂਨੀਵਰਸਿਟੀ ਦੇ ਹੋਰ ਸਟਾਫ ਮੈਂਬਰਾਂ ਲਈ ਵੀ ਵਿਵਸਥਾ ਕੀਤੀ ਜਾ ਰਹੀ ਹੈ।
ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ 'ਤੇ ਜਾਨਸਨ ਅਤੇ ਜਾਨਸਨ ਵੈਕਸੀਨ ਦੀ ਸਹੂਲਤ ਦਿੱਤੀ ਗਈ ਹੈ। ਯੂਨੀਵਰਸਿਟੀ ਵੱਲੋਂ ਜਾਰੀ ਹੈਲਪਲਾਈਨ ਨੰਬਰ 'ਤੇ ਕੋਈ ਵੀ ਵਿਦਿਆਰਥੀ ਆਪਣੀ ਵੈਕਸੀਨ ਦੀ ਬੁਕਿੰਗ ਕਰ ਸਕਦਾ ਹੈ। ਤੁਹਾਡੀ ਲਈ ਜਾਣਕਾਰੀ ਦੱਸ ਦਈਏ ਕਿ ਅਮਰੀਕਾ ਵਿਚ ਕਈ ਯੂਨੀਵਰਸਿਟੀਆਂ ਅਤੇ ਕਾਲਜਾਂ ਨੇ ਇਹ ਐਲਾਨ ਕਰ ਦਿੱਤਾ ਹੈ। ਇੱਥੇ ਜਲਦ ਹੀ ਯੂਨੀਵਰਸਿਟੀ ਕੈਂਪਸ ਖੋਲ੍ਹਣ ਦੀ ਤਿਆਰੀ ਹੈ। ਉਹਨਾਂ ਵਿਦਿਆਰਥੀਆਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ ਜਿਹਨਾਂ ਨੂੰ ਵੈਕਸੀਨ ਲੱਗ ਚੁੱਕੀ ਹੈ। ਅਜਿਹੇ ਵਿਚ ਅਮਰੀਕਾ ਵਿਚ ਪੜ੍ਹਨ ਵਾਲੇ ਜਿਹੜੇ ਭਾਰਤੀ ਵਿਦਿਆਰਥੀ ਭਾਰਤ ਵਾਪਸ ਆ ਚੁੱਕੇ ਹਨ ਅਤੇ ਉਹ ਕਲਾਸ ਜੁਆਇਨ ਕਰਨਾ ਚਾਹੁੰਦੇ ਹਨ ਤਾਂ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਉਣਾ ਲਾਜ਼ਮੀ ਹੋਵੇਗਾ ਪਰ ਭਾਰਤ ਵਿਚ ਵੈਕਸੀਨ ਦੀ ਹੌਲੀ ਗਤੀ ਚਿੰਤਾ ਵਧਾ ਸਕਦੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe