ਓਟਾਵਾ : ਕੈਨੇਡਾ ਅਤੇ ਅਮਰੀਕਾ ਦੀ ਸਰਹੱਦ ਹੁਣ ਇਕ ਮਹੀਨਾ ਹੋਰ ਬੰਦ ਰਹੇਗੀ, ਇਸ ਦਾ ਕਾਰਨ ਸਿਰਫ਼ ਕੋਰੋਨਾ ਨੂੰ ਫ਼ੈਲਣ ਤੋਂ ਰੋਕਣਾ ਅਤੇ ਨਾਗਰਿਕਾਂ ਦੀ ਸੁਰੱਖਿਆ ਹੈ। ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਅਮਰੀਕਾ ਨਾਲ ਲੱਗਦੀ ਦੇਸ਼ ਦੀ ਸਰਹੱਦ ’ਤੇ ਗ਼ੈਰ-ਜ਼ਰੂਰੀ ਯਾਤਰਾ ਵਿਰੁੱਧ ਪਾਬੰਦੀ 21 ਜੂਨ ਤੱਕ ਮਤਲਬ ਇਕ ਮਹੀਨਾ ਹੋਰ ਵਧਾ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਟਰੂਡੋ ਨੇ ਵੀਰਵਾਰ ਨੂੰ ਟਵੀਟ ਕੀਤਾ, ”ਤੁਹਾਡੀ ਸਿਹਤ ਦੀ ਰੱਖਿਆ ਕਰਨ ਅਤੇ ਕੋਵਿਡ-19 ਦੇ ਫੈਲਣ ਨੂੰ ਸੀਮਤ ਕਰਨ ਲਈ ਅਸੀਂ ਮੌਜੂਦਾ ਸਮੇਂ ਵਿਚ ਉਪਾਵਾਂ ਨੂੰ 30 ਦਿਨਾਂ ਲਈ ਹੋਰ ਵਧਾ ਰਹੇ ਹਾਂ। ਸਾਡੇ ਦੋਹਾਂ ਦੇਸ਼ਾਂ ਵਿਚਾਲੇ ਗੈਰ-ਜ਼ਰੂਰੀ ਯਾਤਰਾ 21 ਜੂਨ ਤੱਕ ਪਾਬੰਦੀਸ਼ੁਦਾ ਹਨ।”
ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ ਇਹ ਪਾਬੰਦੀ ਮਾਰਚ 2020 ਵਿਚ ਲਾਗੂ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੂੰ ਹਰ ਮਹੀਨੇ ਵਧਾਇਆ ਗਿਆ ਹੈ। ਟਰੱਕ ਅਤੇ ਐਮਰਜੈਂਸੀ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਜਿਵੇਂ ਲੋੜੀਂਦੇ ਕਰਮਚਾਰੀਆਂ ਦੇ ਨਾਲ-ਨਾਲ ਸਰਹੱਦ ਦੇ ਵਿਰੋਧੀ ਪਾਸੇ ਰਹਿਣ ਅਤੇ ਕੰਮ ਕਰਨ ਵਾਲੀਆਂ ਨਰਸਾਂ ਸਮੇਤ ਮਹੱਤਵਪੂਰਨ ਸਿਹਤ ਸੰਭਾਲ ਕਰਮਚਾਰੀਆਂ ਨੂੰ ਪਾਬੰਦੀਆਂ ਤੋਂ ਛੋਟ ਦਿੱਤੀ ਗਈ ਹੈ। ਕੈਨੇਡਾ ਵਿਚ ਹੁਣ ਤੱਕ ਕੁੱਲ 1, 347, 445 ਕੋਵਿਡ-19 ਕੇਸ ਸਾਹਮਣੇ ਆਏ ਹਨ,