Friday, November 22, 2024
 

ਪੰਜਾਬ

ਆਸ਼ਕ ਨਾਲ ਮਿਲ ਕੇ ਪਤੀ ਦਾ ਕਤਲ, ਲਾਸ਼ ਰੇਲਵੇ ਲਾਈਨਾਂ 'ਤੇ ਸੁੱਟੀ

May 20, 2019 07:10 PM

ਕੋਟਕਪੂਰਾ : ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਬੀਤੀ ਅੱਧੀ ਰਾਤ ਇਕ 3 ਬੱਚਿਆਂ ਦੇ ਨੋਜਵਾਨ ਪਿਤਾ ਦਾ ਦਰਦਨਾਕ ਕਤਲ ਹੋਣ ਦੀ ਦੁਖਦਾਇਕ ਖਬਰ ਮਿਲੀ ਹੈ। ਪਿੰਡ ਵਾਸੀਆਂ ਅਤੇ ਪੁਲਿਸ ਦੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਪਤਨੀ ਨੇ ਆਪਣੇ ਆਸ਼ਕ ਹਰਮਨ ਸਿੰਘ ਵਾਸੀ ਬਰੀਵਾਲਾ ਨਾਲ ਰਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਤਲ ਨੂੰ ਖੁਦਕੁਸ਼ੀ ਦਾ ਰੂਪ ਦੇਣ ਲਈ ਕਾਤਲਾਂ ਨੇ ਮ੍ਰਿਤਕ ਦੀ ਲਾਸ਼ ਪਿੰਡ 'ਚੋਂ ਲੰਘਦੀਆਂ ਰੇਲਵੇ ਲਾਈਨਾਂ ਉੱਪਰ ਸੁੱਟ ਦਿੱਤੀ। ਮ੍ਰਿਤਕ ਦੀ ਪਛਾਣ ਪਿੰਡ ਦੇ 35 ਸਾਲਾ ਨੋਜਵਾਨ ਸੁਖਦੇਵ ਸਿੰਘ ਸੁੱਖਾ ਪੁੱਤਰ ਬਲਦੇਵ ਸਿੰਘ ਵਜੋਂ ਹੋਈ ਹੈ। ਪਿੰਡ 'ਚ ਉਕਤ ਘਟਨਾ ਨਾਲ ਡਰ-ਭੈਅ ਅਤੇ ਸਹਿਮ ਦਾ ਮਾਹੌਲ ਪੈਦਾ ਹੋਣਾ ਸੁਭਾਵਿਕ ਹੈ। ਕਿਉਂਕਿ ਰਾਜ ਮਿਸਤਰੀ ਦਾ ਧੰਦਾ ਕਰਦਾ ਉਕਤ ਨੌਜਵਾਨ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਿਹਾ ਸੀ। ਪਤਾ ਲੱਗਾ ਹੈ ਕਿ ਰੇਲਵੇ ਕ੍ਰਮਚਾਰੀਆਂ ਨੇ ਅੱਧੀ ਰਾਤ ਕਰੀਬ 12:30 ਵਜੇ ਪਿੰਡ ਦੇ ਸਰਪੰਚ ਇੰਜੀ. ਜਗਜੀਤ ਸਿੰਘ ਸਹੋਤਾ ਤੇ ਉਸਦੇ ਪਿਤਾ ਦਰਸ਼ਨ ਸਿੰਘ ਸਹੋਤਾ ਮੈਂਬਰ ਜਿਲਾ ਪ੍ਰੀਸ਼ਦ ਨੂੰ ਸੂਚਿਤ ਕੀਤਾ ਕਿ ਪਿੰਡ ਦੇ ਕਿਸੇ ਨੌਜਵਾਨ ਦੀ ਲਾਸ਼ ਰੇਲਵੇ ਲਾਈਨ ਉੱਪਰ ਪਈ ਹੈ। ਰਾਤ ਨੂੰ ਤਾਂ ਉਕਤ ਮਾਮਲਾ ਖੁਦਕੁਸ਼ੀ ਦਾ ਹੀ ਜਾਪਿਆ ਪਰ ਜਦ ਸਵੇਰੇ ਰੇਲਵੇ ਲਾਈਨਾ ਦੇ ਨਾਲ ਲੱਗਦੀ ਜਗਾ ਉੱਪਰ ਗਹੁ ਨਾਲ ਦੇਖਿਆ ਗਿਆ ਕਿ ਉੱਥੇ ਖੂਨ ਡੁੱਲਿਆ ਹੋਇਆ ਹੈ ਤੇ ਇੰਝ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਉਕਤ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਤੋਂ ਪਹਿਲਾਂ ਉਸ ਉੱਪਰ ਤਸ਼ੱਦਦ ਵੀ ਕੀਤਾ ਗਿਆ ਹੋਵੇ। ਮ੍ਰਿਤਕ ਨੌਜਵਾਨ ਦੇ ਤਿੰਨ ਨਬਾਲਗ ਬੱਚੇ ਅਰਥਾਤ ਇਕ ਬੇਟੀ ਅਤੇ ਦੋ ਬੇਟੇ ਹਨ। ਬਲਕਾਰ ਸਿੰਘ ਸੰਧੂ ਡੀਐਸਪੀ ਕੋਟਕਪੂਰਾ ਅਤੇ ਸਥਾਨਕ ਸਦਰ ਥਾਣੇ ਦੇ ਮੁਖੀ ਇੰਸ. ਗੁਰਮੀਤ ਸਿੰਘ ਨੇ ਮੰਨਿਆ ਕਿ ਮਾਮਲਾ ਖੁਦਕੁਸ਼ੀ ਦਾ ਨਹੀਂ ਬਲਕਿ ਕਤਲ ਦਾ ਹੈ। ਉਨਾ ਦੱਸਿਆ ਕਿ ਮ੍ਰਿਤਕ ਦੀ ਪਤਨੀ ਤੇ ਉਸਦੇ ਆਸ਼ਕ ਖਿਲਾਫ ਆਈਪੀਸੀ ਦੀ ਧਾਰਾ 302/201/34 ਤਹਿਤ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਵਿਖੇ ਭੇਜੀ ਜਾ ਰਹੀ ਹੈ ਤੇ ਕਾਤਲਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe