ਰਾਏਪੁਰ : ਨੌਜਵਾਨ ਨੂੰ ਥੱਪੜ ਮਾਰਨ ਤੇ ਮੋਬਾਈਲ ਤੋੜਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾਵਾਂ 'ਚ ਆਏ ਸੂਰਜਪੁਰ ਜ਼ਿਲ੍ਹੇ ਦੇ ਕੁਲੈਕਟਰ ਰਣਬੀਰ ਸ਼ਰਮਾ ਦੀਆਂ ਮੁਸੀਬਤਾਂ ਵਧ ਗਈਆਂ ਹਨ। ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਉਨ੍ਹਾਂ ਨੂੰ ਤੁਰੰਤ ਆਹੁਦੇ ਤੋਂ ਹਟਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਛੱਤੀਸਗੜ੍ਹ ਸਰਕਾਰ ਨੇ ਇਹ ਫੈਸਲਾ ਕੀਤਾ ਹੈ।
ਇਸ ਸਬੰਧ 'ਚ ਭੁਪੇਸ਼ ਬਘੇਲ ਨੇ ਇਕ ਟਵੀਟ ਕੀਤਾ ਹੈ ਇਸ 'ਚ ਉਨ੍ਹਾਂ ਨੇ ਲਿਖਿਆ ਸੋਸ਼ਲ ਮੀਡੀਆ ਦੇ ਮਾਧਿਅਮ ਰਾਹੀਂ ਸੂਰਜਪੁਰ ਕੁਲੈਕਟਰ ਰਣਬੀਰ ਸ਼ਰਮਾ ਦੁਆਰਾ ਇਕ ਨੌਜਵਾਨ ਨੂੰ ਥੱਪੜ ਮਾਰਨ ਦਾ ਮਾਮਲਾ ਮੇਰੇ ਨੋਟਿਸ 'ਚ ਆਇਆ ਹੈ। ਇਹ ਬੇਹੱਦ ਦੁਖੀ ਤੇ ਨਿੰਦਾਜਨਕ ਹੈ। ਛੱਤੀਸਗੜ੍ਹ 'ਚ ਇਸ ਤਰ੍ਹਾਂ ਬਤਮੀਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੁਲੈਕਟਰ ਰਣਬੀਰ ਸ਼ਰਮਾ ਨੂੰ ਤੁਰੰਤ ਪ੍ਰਭਾਵ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਕੁਲੈਕਟਰ ਰਣਬੀਰ ਸ਼ਰਮਾ ਨੇ ਇਸ 'ਤੇ ਮਾਫੀ ਵੀ ਮੰਗੀ ਹੈ। ਉਨ੍ਹਾਂ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਉੱਠ ਸਵਾਲਾਂ 'ਤੇ ਇਕ ਵ੍ਹਟਸਐਪ ਗਰੁੱਪ 'ਚ ਕੁਲੈਕਟਰ ਨੇ ਜਨਤਕ ਤੌਰ 'ਤੇ ਮਾਫੀ ਮੰਗੀ ਹੈ। ਉਨ੍ਹਾਂ ਨੇ ਲਿਖਿਆ ਕਿ ਮੈਂ ਆਪਣੇ ਵਿਵਹਾਰ ਤੋਂ ਸ਼ਰਮਿੰਦਾ ਹਾਂ ਮੈਂ ਤੁਹਾਡੇ ਤੋਂ ਮਾਫੀ ਮੰਗਦਾ ਹੈ।