Friday, November 22, 2024
 

ਪੰਜਾਬ

ਫੌਜ ਵਿੱਚ ਭਰਤੀ ਲਈ ਪ੍ਰੀਖਿਆ ਮੁਲਤਵੀ

May 28, 2021 10:43 AM

ਸ੍ਰੀ ਮੁਕਤਸਰ ਸਾਹਿਬ : ਕੋਵਿਡ-19 ਦੇ ਮੱਦੇਨਜ਼ਰ ਫੌਜ ਵਿਚ ਭਰਤੀ ਲਈ ਕਾਮਨ ਐਂਟਰਸ ਪ੍ਰੀਖਿਆ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਮੀ ਰਿਕਰੂਟਿੰਗ ਦਫਤਰ ਦੇ ਡਾਇਰੈਕਟਰ ਕਰਨਲ ਸੰਜੀਵ ਸਿਰੋਹੀ (ਸ਼ੋਰਯਾ ਚੱਕਰਾ) ਨੇ ਦੱਸਿਆ ਕਿ ਫੌਜ ਵਿੱਚ ਭਰਤੀ ਲਈ 1 ਤੋਂ 9 ਅਪ੍ਰੈਲ 2021 ਨੂੰ ਕੈਪਟਨ ਸੁੰਦਰ ਸਿੰਘ ਸਟੇਡੀਅਮ ਵਿਖੇ ਹੋਈ ਭਰਤੀ ਰੈਲੀ ਦੌਰਾਨ ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਜਿਹੜੇ ਪ੍ਰਾਰਥੀ ਮੈਡੀਕਲ ਫਿੱਟ ਪਾਏ ਗਏ ਸਨ। ਉਨਾਂ ਪ੍ਰਾਰਥੀਆਂ ਦੀ 30 ਮਈ 2021 ਨੂੰ ਆਰਮੀ ਪਬਲਿਕ ਸਕੂਲ ਫਿਰੋਜ਼ਪੁਰ ਛਾਉਣੀ ਵਿਖੇ ਕਾਮਨ ਐਂਟਰਸ ਪ੍ਰੀਖਿਆ (ਸੀ.ਈ.ਈ) ਲਈ ਜਾਣੀ ਸੀ, ਪਰ ਕੋਵਿਡ-19 ਕਾਰਨ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਨਵੀਂ ਮਿਤੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀ ਰੋਜਾਨਾ ਤੌਰ ਤੇ www.joinindianarmy.nic.in ਤੇ ਵਿਜੀਟ ਜ਼ਰੂਰ ਕਰਦੇ ਰਹਿਣ। ਉਨਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀਆਂ ਨੂੰ ਨਵੇਂ ਐਡਮਿਟ ਕਾਰਡ ਜਾਰੀ ਕੀਤੇ ਜਾਣਗੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe