ਸ਼੍ਰੀਨਗਰ : ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹਿਜ਼ਬੁਲ ਮੁਜਾਹੀਦੀਨ ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਕੁਲਗਾਮ ਦੇ ਫ੍ਰਿਸਲ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਬੁਲਾਰੇ ਨੇ ਦੱਸਿਆ, ''ਤਲਾਸ਼ੀ ਦੌਰਾਨ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ ਸਰਗਰਮ ਅੱਤਵਾਦੀ ਜ਼ਾਕਿਰ ਭੱਟ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ 'ਚ ਪਤਾ ਲੱਗਾ ਕਿ ਜ਼ਾਕਿਰ ਮੂਲ ਰੂਪ ਨਾਲ ਕੁਲਗਾਮ ਜ਼ਿਲ੍ਹੇ ਦਾ ਵਾਸੀ ਹੈ ਅਤੇ ਪਿਛਲੇ 8 ਸਾਲਾਂ ਤੋਂ ਸ਼ੋਪੀਆਂ 'ਚ ਰਹਿ ਰਿਹਾ ਹੈ।'' ਉਨ੍ਹਾਂ ਕਿਹਾ ਕਿ ਉਸ ਕੋਲੋਂ ਹਥਿਆਰ ਅਤੇ ਕਾਰਤੂਸ ਆਦਿ ਮਿਲੇ ਹਨ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਇਸ ਵਿਚ ਸੋਪੋਰ ਪੁਲਸ ਜ਼ਿਲ੍ਹੇ ਦੇ ਉਸਮਾਨਾਬਾਦ-ਵਾਰਪੁਰਾ 'ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ 'ਤੇ ਗੋਲੀ ਚਲਾ ਦਿੱਤੀ। ਬੁਲਾਰੇ ਨੇ ਦੱਸਿਆ ਕਿ ਦੋਹਾਂ ਪੱਖਾਂ ਵਿਚਾਲੇ ਕੁਝ ਦੇਰ ਤੱਕ ਗੋਲੀਬਾਰੀ ਤੋਂ ਬਾਅਦ ਅੱਤਵਾਦੀ ਮੌਕੇ 'ਤੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਕੋਲ ਦੇ ਬਾਗਾਂ 'ਚ ਤਲਾਸ਼ ਮੁਹਿੰਮ ਜਾਰੀ ਹੈ।