ਸੰਦੌੜ : ਪਿੰਡ ਕੁਠਾਲਾ ਵਿਖੇ ਇੱਕੋ ਪਰਿਵਾਰ ਦੀਆਂ ਤਿੰਨ ਔਰਤਾਂ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰਨ ਦਾ ਅਤਿ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਖੁਦਕੁਸ਼ੀ ਦੇ ਕਾਰਨ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕਾਂ ਵਿਚ ਤਿੰਨੋਂ ਮਾਵਾਂ-ਧੀਆਂ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਮਾਤਾ ਹਰਮੇਲ ਕੌਰ (65) (ਨਾਨੀ), ਇਸ ਦੀ ਧੀ ਸੁਖਵਿੰਦਰ ਕੌਰ (43) ਪਤਨੀ ਸਵ. ਗੁਰਪ੍ਰੀਤ ਸਿੰਘ ਅਤੇ ਸੁਖਵਿੰਦਰ ਕੌਰ ਦੀ ਪੁੱਤਰੀ ਅਮਨਜੋਤ ਕੌਰ (19) ਪੁੱਤਰੀ ਸਵ. ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਲੜਕੀ ਅਮਨਜੋਤ ਕੌਰ ਨੇ ਆਈਲੈਟਸ ਕੀਤੀ ਹੋਈ ਸੀ। ਸੰਦੌੜ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਜਾਂਚ ਕਰ ਰਹੀ ਹੈ।