Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸਾਬਕਾ ਫੌਜੀ ਦੇ ਪਰਿਵਾਰ ਦੀਆਂ ਤਿੰਨ ਔਰਤਾਂ ਨੇ ਖਾਧੀ ਸਲਫਾਸ

May 29, 2021 06:46 PM

ਸੰਦੌੜ: ਸਥਾਨਕ ਪਿੰਡ ਕੁਠਾਲਾ ਵਿਖੇ ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਖੁਦਕੁਸ਼ੀ ਕਰਨ ਦਾ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਵਿਚ ਇਕ ਜ਼ਿਮੀਂਦਾਰ ਪਰਿਵਾਰ ਦੀਆਂ ਦੋ ਔਰਤਾਂ ਅਤੇ ਇਕ ਲੜਕੀ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਵਿਚ ਤਿੰਨੋਂ ਮਾਵਾਂ ਧੀਆਂ ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤਾਂ ਸਾਬਕਾ ਫੌਜੀ ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿਚੋਂ ਹਨ। ਦੋ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਦੀ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਉਸ ਦੀ ਪਤਨੀ ਸੁਖਵਿੰਦਰ ਕੌਰ ਅਪਣੇ ਤਿੰਨ ਬੱਚਿਆਂ ਅਤੇ ਮਾਤਾ ਹਰਮੇਲ ਕੌਰ ਨਾਲ ਪਿੰਡ ਕੁਠਾਲਾ ਵਿਖੇ ਰਹਿੰਦੀ ਸੀ।
ਮ੍ਰਿਤਕਾਂ ਦੀ ਪਛਾਣ ਹਰਮੇਲ ਕੌਰ (ਨਾਨੀ), ਸੁਖਵਿੰਦਰ ਕੌਰ (43) ਪਤਨੀ ਸਵ. ਗੁਰਪ੍ਰੀਤ ਸਿੰਘ ਅਤੇ ਅਮਨਜੋਤ ਕੋਰ (19) ਵਜੋਂ ਹੋਈ ਹੈ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਤਿੰਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਭੇਜ ਦਿੱਤਾ ਹੈ।

 

Have something to say? Post your comment

Subscribe