Friday, November 22, 2024
 

ਸੰਸਾਰ

ਕੈਨੇਡਾ ਦੇ ਸਕੂਲ ਵਿੱਚ 215 ਬੱਚਿਆਂ ਦੇ ਕੰਕਾਲ ਮਿਲਣ ਦਾ ਸੱਚ ਜਾਣੋ

May 30, 2021 07:17 PM

ਕੈਮਲੂਪਸ : ਅੱਜ ਤੜਕਸਾਰ ਇਕ ਖ਼ਬਰ ਆਈ ਸੀ ਜਿਸ ਵਿਚ ਦਸਿਆ ਗਿਆ ਸੀ ਕਿ ਕੈਨੇਡਾ ਦੇ ਇਕ ਸਕੂਲ ਵਿਚੋਂ 215 ਬੱਚਿਆਂ ਦੇ ਕੰਕਾਲ ਮਿਲੇ ਸਨ, ਜਿਸ ਦੀ ਹਰ ਪਾਸੇ ਨਿਖੇਦੀ ਹੋਈ ਅਤੇ ਹੋ ਰਹੀ ਹੈ। ਦਰਅਸਲ ਇਹ ਗੱਲ ਪੁਰਾਣੀ ਹੈ ਜੋ ਹੁਣ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕੈਨੇਡਾ ਦੇ ਇਲਾਕੇ ਕੈਮਲੂਪਸ ਦਾ ਰਿਹਾਇਸ਼ੀ ਸਕੂਲ ਕਿਸੇ ਸਮੇਂ ਕੈਨੇਡਾ ਦੇ ਮੂਲ ਨਿਵਾਸੀ ਬੱਚਿਆਂ ਦੀ ਸਿੱਖਿਆ ਦੀ ਸਭ ਤੋਂ ਵੱਡੀ ਸੰਸਥਾ ਸੀ। ਕੈਨੇਡਾ ਵਿੱਚ ਮੂਲ ਨਿਵਾਸੀਆਂ ਲਈ ਬਣੇ ਇੱਕ ਪੁਰਾਣੇ ਰਿਹਾਇਸ਼ੀ ਸਕੂਲ ਵਿੱਚ 215 ਬੱਚਿਆਂ ਦੀ ਸਮੂਹਿਕ ਕਬਰ ਹੁਣ ਮਿਲੀ ਹੈ।
ਇਹ ਬੱਚੇ ਬ੍ਰਿਟਿਸ਼ ਕੋਲੰਬੀਆ ਵਿੱਚ 1978 ’ਚ ਬੰਦ ਹੋਏ ਕੈਮਲੂਪਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੇ ਵਿਦਿਆਰਥੀ ਸਨ। ਬੱਚਿਆਂ ਦੇ ਕੰਕਾਲ ਮਿਲਣ ਦੀ ਜਾਣਕਾਰੀ ਟੈਂਪਲਸ ਟੀ ਕਵਪੇਮਸੀ ਫਰਸਟ ਨੇਸ਼ਨ ਦੇ ਮੁਖੀ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਸਾਡੇ ਦੇਸ਼ ਦੇ ਇਤਿਹਾਸ ਦੇ ਸ਼ਰਮਨਾਕ ਹਿੱਸੇ ਦੀਆਂ ਦਰਦਨਾਕ ਯਾਦਾਂ ਹਨ। ਇਥੇ ਦਸਣਯੋਗ ਹੈ ਕਿ 1863 ਤੋਂ 1998 ਤੱਕ ਲਗਭਗ ਡੇਢ ਲੱਖ ਮੂਲ ਨਿਵਾਸੀ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੱਖ ਇਨ੍ਹਾਂ ਸਕੂਲਾਂ ਵਿੱਚ ਰੱਖਿਆ ਗਿਆ। ਇਨ੍ਹਾਂ ਬੱਚਿਆਂ ਨੂੰ ਅਕਸਰ ਆਪਣੀ ਭਾਸ਼ਾ ਬੋਲਣੋ ਜਾਂ ਆਪਣੇ ਸਭਿਆਚਾਰ ਦਾ ਪਾਲਣ ਕਰਨ ਦੀ ਆਗਿਆ ਨਹੀਂ ਹੁੰਦੀ ਸੀ। ਕਈ ਬੱਚਿਆਂ ਨਾਲ ਮਾੜਾ ਵਤੀਰਾ ਕੀਤਾ ਜਾਂਦਾ ਸੀ। 2008 ਵਿੱਚ ਇਸ ਪ੍ਰਣਾਲੀ ਦੇ ਪਏ ਅਸਰ ਦਾ ਦਸਤਾਵੇਜ਼ ਤਿਆਰ ਕਰਨ ਲਈ ਇੱਕ ਕਮਿਸ਼ਨ ਬਣਾਇਆ ਗਿਆ। ਕਮਿਸ਼ਨ ਨੇ ਦੇਖਿਆ ਕਿ ਵੱਡੀ ਸੰਖਿਆ ਵਿੱਚ ਮੂਲ ਨਿਵਾਸੀ ਬੱਚੇ ਇਨ੍ਹਾਂ ਰਿਹਾਇਸ਼ੀ ਸਕੂਲਾਂ ਵਿੱਚੋਂ ਕਦੇ ਆਪਣੇ ਘਰ ਨਹੀਂ ਪਰਤੇ। 2015 ਵਿੱਚ ਇਤਿਹਾਸਕ ਟਰੂਥ ਐਂਡ ਰੀਕੌਨਸੀਲੀਏਸ਼ਨ ਰਿਪੋਰਟ ਵਿੱਚ ਇਸ ਨੂੰ ਸੱਭਿਆਚਾਰਕ ਕਤਲੇਆਮ ਵਾਲੀ ਨੀਤੀ ਵਰਗਾ ਦੱਸਿਆ ਗਿਆ। 2008 ਵਿੱਚ ਕੈਨੇਡਾ ਸਰਕਾਰ ਨੇ ਇਸ ਨੀਤੀ ਲਈ ਰਸਮੀ ਤੌਰ ਤੇ ਮਾਫ਼ੀ ਮੰਗੀ ਸੀ। -ਦਿ ਮਿਸਿੰਗ ਚਿਲਡਰਨ ਪ੍ਰੋਜੈਕਟ- ਸਕੂਲਾਂ ਵਿੱਚ ਦਾਖ਼ਲੇ ਦੌਰਾਨ ਮਰਨ ਵਾਲੇ ਉਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੀਆਂ ਕਬਰਾਂ ਦਾ ਇਕ ਦਸਤਾਵੇਜ਼ ਹੈ। ਇਸ ਮੁਤਾਬਕ ਹੁਣ ਤੱਕ ਉਨ੍ਹਾਂ 4100 ਤੋਂ ਜ਼ਿਆਦਾ ਬੱਚਿਆਂ ਦੀ ਪਛਾਣ ਕਰ ਲਈ ਗਈ ਹੈ ਜਿਨ੍ਹਾਂ ਦੀ ਰਿਹਾਇਸ਼ੀ ਸਕੂਲਾਂ ਵਿੱਚ ਮੌਤ ਹੋਈ ਸੀ।
ਹੁਣ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਦੇ ਕਮਲੂਪਸ ਸ਼ਹਿਰ ਵਿੱਚ ਚੀਫ਼ ਆਫ਼ ਕਮਿਊਨਿਟੀ ਰੇਜ਼ਨੇ ਕਾਸਿਮਰੀ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਉਸ ਨੁਕਸਾਨ ਨੂੰ ਦਰਸਾ ਰਹੀ ਹੈ, ਜਿਸ ਬਾਰੇ ਸੋਚਿਆਂ ਵੀ ਨਹੀਂ ਜਾ ਸਕਦਾ ਅਤੇ ਜਿਸ ਨੂੰ ਸਕੂਲ ਪ੍ਰਸ਼ਾਸਕਾਂ ਨੇ ਕਦੇ ਆਪਣੇ ਦਸਤਵੇਜ਼ਾਂ ਵਿੱਚ ਸ਼ਾਮਲ ਨਹੀਂ ਕੀਤਾ। 19ਵੀਂ ਅਤੇ 20ਵੀਂ ਸਦੀ ਦੌਰਾਨ ਕੈਨੇਡਾ ਵਿੱਚ ਅਜਿਹੇ ਰਿਹਾਇਸ਼ੀ ਸਕੂਲ ਮੂਲ ਨਿਵਾਸੀ ਬੱਚਿਆਂ/ਅਲੱੜ੍ਹਾਂ ਨੂੰ ਜ਼ਬਰਨ ਆਪਣੇ ਅਧਿਕਾਰ ਵਿੱਚ ਲੈਣ ਲਈ ਸਰਕਾਰ ਅਤੇ ਧਾਰਮਿਕ ਅਦਾਰਿਆਂ ਵੱਲੋਂ ਚਲਾਏ ਜਾਂਦੇ ਸਨ।
ਕੈਮਲੂਪਸ ਇੰਡੀਅਨ ਰੈਜ਼ੀਡੈਂਟ ਸਕੂਲ ਉਸ ਸਮੇਂ ਸਭ ਤੋਂ ਵੱਡੀ ਰਿਹਾਇਸ਼ੀ ਸੰਸਥਾ ਸੀ। ਰੋਮਨ ਕੈਥੋਲਿਕ ਪ੍ਰਸ਼ਾਸਨ ਦੇ ਤਹਿਤ 1890 ਵਿੱਚ ਸ਼ੁਰੂ ਕੀਤੇ ਗਏ ਇਸ ਸਕੂਲ ਵਿੱਚ 1950 ਦੇ ਦੌਰਨ 500 ਤੋਂ ਜ਼ਿਆਦਾ ਵਿਦਿਆਰਥੀ ਸਨ। 1969 ਵਿੱਚ ਸਕੂਲ ਦਾ ਪ੍ਰਬੰਧ ਕੇਂਦਰ ਸਰਕਾਰ ਨੇ ਆਪਣੇ ਹੱਥ ਵਿੱਚ ਲੈ ਲਿਆ ਅਤੇ 1978 ਵਿੱਚ ਇਸ ਸਕੂਲ ਦੇ ਬੰਦ ਹੋਣ ਤੋਂ ਪਹਿਲਾਂ ਇਸ ਨੂੰ ਸਥਾਨਕ ਵਿਦਿਆਰਥੀਆਂ ਲਈ ਇੱਕ ਰਿਹਾਇਸ਼ੀ ਸਕੂਲ ਵਜੋਂ ਚਲਾਇਆ ਗਿਆ।
ਟੇਮਲਪਸ ਟੀ ਕਵਪੇਮਸੀ ਫਰਸਟ ਨੇਸ਼ਨ ਨੇ ਦੱਸਿਆ ਕਿ ਸਕੂਲ ਦੇ ਸਰਵੇਖਣ ਦੌਰਾਨ ਇੱਕ ਜ਼ਮੀਨ ਦੇ ਅੰਦਰ ਦੇਖ ਸਕਣ ਵਾਲੀ ਰਡਾਰ ਦੀ ਮਦਦ ਨਾਲ ਇਹ ਕੰਕਾਲ ਮਿਲੇ ਹਨ। ਕਾਸਮਿਰੀ ਨੇ ਕਿਹਾ ਕਿ ਸਾਡੀ ਜਾਣਕਾਰੀ ਮੁਤਾਬਕ ਇਨ੍ਹਾਂ ਗੁਮਸ਼ੁਦਾ ਬੱਚਿਆਂ ਦੀ ਮੌਤ ਦਾ ਕੋਈ ਦਸਤਾਵੇਜ਼ ਨਹੀਂ ਹੈ। ਇਨ੍ਹਾਂ ਵਿੱਚੋਂ ਕੁਝ ਤਾਂ ਸਿਰਫ਼ ਤਿੰਨ ਸਾਲ ਦੀ ਉਮਰ ਦੇ ਹਨ।
ਹੁਣ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੂਨ ਦੇ ਮੱਧ ਤੱਕ ਇਸ ਬਾਰੇ ਮੁਢਲੀ ਜਾਣਕਾਰੀ ਮਿਲ ਜਾਣ ਦੀ ਉਮੀਦ ਹੈ। ਬ੍ਰਿਟਿਸ਼ ਕੋਲੰਬੀਆ ਦੀ ਚੀਫ਼ ਕੋਰੋਨਰ ਲਿਜ਼ਾ ਲਾਪੋਯੰਤੇ ਨੇ ਕਿਹਾ ਕਿ ਹਾਲੇ ਅਸੀਂ ਸੂਚਨਾਵਾਂ ਇਕੱਠੀਆਂ ਕਰਨ ਦੇ ਸ਼ੁਰੂਆਤੀ ਦੌਰ ਵਿੱਚ ਹਾਂ। ਬ੍ਰਿਟਿਸ਼ ਕੋਲੰਬੀਆ ਦੇ ਅਸੈਂਬਲੀ ਆਫ਼ ਫਰਸਟ ਨੇਸ਼ਨਸ ਦੇ ਖੇਤਰੀ ਮੁਖੀ ਟੇਰੀ ਤੀਗੀ ਨੇ ਅਜਿਹੇ ਕਬਿਰਸਤਾਨਾਂ ਦਾ ਪਤਾ ਕਰਨ ਨੂੰ ਅਤੀ ਜ਼ਰੂਰੀ ਕੰਮ ਦੱਸਦਿਆਂ ਕਿਹਾ ਕਿ ਇਹ ਇਸ ਇਲਾਕੇ ਵਿੱਚ ਭਾਈਚਾਰਿਆਂ ਦੇ ਦੁੱਖ ਅਤੇ ਨੁਕਸਾਨ ਦੀਆਂ ਯਾਦਾਂ ਤਾਜ਼ਾ ਕਰਵਾਉਂਦੀ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe