Friday, November 22, 2024
 

ਪੰਜਾਬ

Farmer Protest : ਕਿਸਾਨਾਂ ਨੇ ਭਾਜਪਾ ਆਗੂ ਨੂੰ ਘੇਰਿਆ

May 31, 2021 08:42 AM

ਮਲੋਟ : ਭਾਜਪਾ ਨੇ ਪੰਜਾਬ ਵਿਚ ਆਪਣੀ ਸਥਿਤੀ ਤਾਂ ਖ਼ਰਾਬ ਕਰ ਹੀ ਲਈ ਹੈ ਅਤੇ ਕਿਸਾਨ ਇਨ੍ਹਾਂ ਦੇ ਵਿਰੋਧੀ ਹੋ ਚੁੱਕੇ ਹਨ। ਇਸੇ ਕਰ ਕੇ ਜਿਥੇ ਵੀ ਕੋਈ ਭਾਜਪਾ ਆਗੂ ਦਿਖਦਾ ਹੈ ਤਾਂ ਕਿਸਾਨ ਉਸ ਨੂੰ ਘੇਰ ਲੈਂਦੇ ਹਨ। ਹੁਣ ਪਿੰਡ ਆਲਮਵਾਲਾ ਵਿਖੇ ਇਕ ਸਥਾਨਕ ਭਾਜਪਾ ਆਗੂ ਵੱਲੋਂ ਹਸਪਤਾਲ ਵਿਚ ਮਰੀਜ਼ਾਂ ਨੂੰ ਕੇਲੇ ਵੰਡਣ ਦੇ ਪ੍ਰੋਗਰਾਮ ਦੀ ਭਿਣਕ ਕਿਸਾਨਾਂ ਨੂੰ ਲੱਗਣ ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਗਏ। ਕਿਸਾਨਾਂ ਨੇ ਧਰਨਾ ਲਗਾ ਕੇ ਭਾਜਪਾ ਆਗੂ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਸਥਿਤੀ ਨੂੰ ਕਾਬੂ 'ਚ ਰੱਖਣ ਲਈ ਵੱਡੀ ਗਿਣਤੀ 'ਚ ਪੁਲਿਸ ਮੌਕੇ 'ਤੇ ਪੁੱਜ ਗਈ। ਜਾਣਕਾਰੀ ਅਨੁਸਾਰ ਐਤਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਗਰੇਜ ਸਿੰਘ ਉਂੜਾਗ ਨੇ ਆਲਮਵਾਲਾ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਫਰੂਟ ਵੰਡਣ ਦਾ ਪ੍ਰੋਗਰਾਮ ਰੱਖਿਆ ਸੀ।

ਇਸ ਕਰਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਲੱਖਾ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨ ਹਸਪਤਾਲ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਓਨੀ ਦੇਰ ਭਾਜਪਾ ਵਾਲਿਆਂ ਨੂੰ ਸਿਆਸੀ ਰੋਟੀਆਂ ਨਹੀਂ ਸੇਕਣ ਦਿੱਤੀਆਂ ਜਾਣਗੀਆਂ।

ਸਥਿਤੀ ਨੂੰ ਵੇਖਦਿਆਂ ਡੀਐੱਸਪੀ ਜਸਮੀਤ ਸਿੰਘ, ਐੱਸਐੱਚਓ ਜਸਕਰਨਦੀਪ ਸਿੰਘ ਚੌਂਕੀ ਕਿੱਲਿਆਵਾਲੀ ਦੇ ਇੰਚਾਰਜ ਐੱਸਆਈ ਅਮਰੀਕ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਹਸਪਤਾਲ ਵਿਚ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਆਲਮਵਾਲਾ ਤੋਂ ਬਿਨਾਂ ਬੋਦੀਵਾਲਾ ਅਤੇ ਖਾਨੇ ਕੀ ਢਾਬ ਦੇ ਕਿਸਾਨ ਵੀ ਵਿਰੋਧ ਵਿਚ ਸ਼ਾਮਲ ਹੋਏ। ਦੇਰ ਤੱਕ ਚੱਲੇ ਇਸ ਪ੍ਰਰੋਗਰਾਮ ਤੋਂ ਬਾਅਦ ਭਾਜਪਾ ਆਗੂ ਕੇਲੇ ਵੰਡਣ ਨਹੀਂ ਪੁੱਜਾ ਤਾਂ ਕਿਸਨਾਂ ਨੇ ਧਰਨਾ ਚੁੱਕ ਲਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe