ਇਸਲਾਮਾਬਾਦ/ਨਵੀਂ ਦਿੱਲੀ : ਭਾਰਤ ਵਿਚ ਸੱਤ ਗੇੜਾ ਵਿਚ ਹੋਈਆਂ ਚੋਣਾਂ ਦੇ ਨਤੀਜੇ ਦਾ ਪੂਰਾ ਦੇਸ਼ ਉਤਸੁਕਤਾ ਨਾਲ ਉਡੀਕ ਕਰ ਰਿਹਾ ਹੈ। ਸਿਰਫ਼ ਭਾਰਤ ਹੀ ਨਹੀਂ ਪਾਕਿਸਤਾਨ ਵਿਚ ਵੀ ਇਨ੍ਹਾਂ ਚੋਣ ਨਤੀਜਿਆਂ ਨੂੰ ਲੈ ਕੇ ਬੈਚੇਨੀ ਹੈ। ਪਾਕਿਸਤਾਨ ਵਿਚ ਭਾਰਤੀ ਹਾਈ ਕਮਿਸ਼ਨ ਨੇ ਨਤੀਜਿਆਂ ਦਾ ਲਾਈਵ ਪ੍ਰਸਾਰਣ ਕਰਨ ਦਾ ਫ਼ੈਸਲਾ ਲਿਆ ਹੈ। ਇਸ ਲਈ 23 ਮਈ ਨੂੰ ਇਸਲਾਮਾਬਾਦ ਵਿਚ ਲਾਈਵ ਸਕਰੀਨਜ਼ ਲਗਾਈਆਂ ਜਾਣਗੀਆਂ। ਭਾਰਤੀ ਹਾਈ ਕਮਿਸ਼ਨ ਵਲੋਂ ਜਸ਼ਨ-ਏ-ਜਮੂਰੀਅਤ ਨਾਂ ਦੇ ਇਕ ਜਲਸੇ ਦਾ ਆਯੋਜਨ ਕੀਤਾ ਜਾ ਰਿਹਾ ਹੈ। 23 ਮਈ ਦੁਪਹਿਰ 12 ਵਜੇ ਤੋਂ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਦੇ ਆਡੀਟੋਰੀਅਮ ਅਤੇ ਲੌਨ ਵਿਚ ਸਕਰੀਨਜ਼ ਲਗਾਈਆਂ ਜਾਣਗੀਆਂ ਜਿਨ੍ਹਾਂ ਵਿਚ ਚੋਣਾਂ ਦੇ ਨਤੀਜੇ ਦਾ ਲਾਈਵ ਪ੍ਰਸਾਰਣ ਹੋਵੇਗਾ। ਇਸ ਤੋਂ ਬਾਅਦ ਸ਼ਾਮ 7:30 ਵਜੇ ਤੋਂ ਨਤੀਜਿਆਂ 'ਤੇ ਬਹਿਸ ਦਾ ਵੀ ਪ੍ਰੋਗਰਾਮ ਹੈ।