ਚੰਡੀਗੜ੍ਹ : ਚੰਡੀਗੜ੍ਹ 'ਚ ਕੋਰੋਨਾ ਦੇ ਕੇਸਾਂ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਲੱਗੇ ਲਾਕਡਾਊਨ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਦੁਕਾਨਾਂ ਖੋਲ੍ਹਣ ਦੇ ਸਮੇਂ 'ਚ ਵੀ ਬਦਲਾਅ ਕੀਤਾ ਗਿਆ ਹੈ। ਹੁਣ ਦੁਕਾਨਾਂ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੇਅਰ ਕੱਟ ਸੈਲੂਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮਾਲ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।