ਨਵੀਂ ਦਿੱਲੀ : ਛੱਤੀਸਗੜ੍ਹ ਸਰਕਾਰ ਦੀ ਰਾਹ 'ਤੇ ਚੱਲਦੇ ਹੋਏ ਹੁਣ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੇਸੀ ਤੇ ਵਿਦੇਸ਼ੀ ਸ਼ਰਾਬ ਦੀ ਹੋਮ ਡਲਿਵਰੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਜਾਣਕਾਰੀ ਮੁਤਾਬਿਕ ਹੁਣ ਦਿੱਲੀ 'ਚ ਮੋਬਾਈਲ ਐਪ ਜਾਂ ਵੈੱਬਸਾਈਟ ਜ਼ਰੀਏ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ ਤੇ ਸ਼ਰਾਬ ਪੀਣ ਦੇ ਸ਼ੌਕੀਨ ਮੋਬਾਈਲ ਐਪ ਜਾਂ ਆਨਲਾਈਨ ਵੈੱਬ ਪੋਰਟਲ ਜ਼ਰੀਏ ਆਰਡਰ ਦੇ ਸਕਣਗੇ। ਆਬਕਾਰੀ (ਸੋਧ) ਨਿਯਮ, 2021 ਅਨੁਸਾਰ L-13 ਲਾਇਸੈਂਸ ਧਾਰਕਾਂ ਨੂੰ ਹੁਣ ਘਰ ਤਕ ਸ਼ਰਾਬ ਪਹੁੰਚਾਉਣ ਦੀ ਇਜਾਜ਼ਤ ਹੋਵੇਗੀ।