Friday, November 22, 2024
 

ਹਿਮਾਚਲ

ਹਿਮਾਚਲ ਪ੍ਰਦੇਸ਼ 'ਚ ਬਲੈਕ ਫੰਗਸ ਨਾਲ ਦੋ ਮਰੀਜ਼ਾਂ ਦੀ ਮੌਤ

June 01, 2021 07:02 PM

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ੍ਹ 'ਚ ਪਿਛਲੇ 48 ਘੰਟਿਆਂ ਵਿਚ ਬਲੈਕ ਫੰਗਸ ਬੀਮਾਰੀ ਨਾਲ ਦੋ ਮਰੀਜ਼ਾਂ ਦੀ ਟਾਂਡਾ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਪਹਿਲਾਂ ਦੋ ਮਰੀਜ਼ ਇੰਦਰਾ ਗਾਂਧੀ ਮੈਡੀਕਲ ਕਾਲਜ (ਆਈ. ਜੀ. ਐੱਮ. ਸੀ.) ਸ਼ਿਮਲਾ 'ਚ ਦਮ ਤੋੜ ਚੁੱਕੇ ਹਨ। ਜ਼ਿਲ੍ਹਾ ਕਾਂਗੜਾ ਵਿਚ ਬਲੈਕ ਫੰਗਸ ਦੇ ਕੁੱਲ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ 'ਚੋਂ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ 4 ਦਾ ਟਾਂਡਾ ਮੈਡੀਕਲ ਕਾਲਜ ਦੇ ਕੋਵਿਡ ਵਾਰਡ ਵਿਚ ਇਲਾਜ ਚੱਲ ਰਿਹਾ ਹੈ। ਸੀ. ਐੱਮ. ਓ. ਕਾਂਗੜਾ ਡਾ. ਗੁਰਦਰਸ਼ਨ ਗੁਪਤਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਚਾਰੋਂ ਮਰੀਜ਼ਾਂ ਦੀ ਸਰਜਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਸਮੇਂ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਜ਼ਿਆਦਾਤਰ ਲੋਕ ਬਲੈਕ ਫੰਗਸ ਦਾ ਸ਼ਿਕਾਰ ਬਣਦੇ ਹਨ ਕਿਉਂਕਿ ਕੋਰੋਨਾ ਵਾਇਰਸ ਕਾਰਨ ਪ੍ਰਤੀਰੋਧਰ ਸਮਰੱਥਾ ਕਮਜ਼ੋਰ ਹੋ ਜਾਂਦੀ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਜਾ ਸਕਦੀ ਹੈ ਜਾਂ ਜਾਨ ਤੱਕ ਜਾ ਸਕਦੀ ਹੈ। ਸਾਵਧਾਨੀ ਵਰਤਣ ਲਈ ਆਲੇ-ਦੁਆਲੇ ਸਫ਼ਾਈ ਰੱਖੋ। ਭੀੜ ਅਤੇ ਬਜ਼ਾਰ ਵਿਚ ਜਾਣ ਤੋਂ ਬਚੋ।

 

Have something to say? Post your comment

Subscribe