ਪੇਸ਼ਾਵਰ : ਪਾਕਿਸਤਾਨ ਸਰਕਾਰ ਨੇ ਮੰਗਲਵਾਰ ਨੂੰ ਬਾਲੀਵੁੱਡ ਦੇ ਮਸ਼ਹੂਰ ਐਕਟਰ ਦਲੀਪ ਕੁਮਾਰ ਅਤੇ ਰਾਜਕਪੂਰ ਦੇ ਪੇਸ਼ਾਵਰ ਸਥਿਤ ਜੱਦੀ ਘਰਾਂ ਨੂੰ ਅਜਾਇਬਘਰ ਵਿੱਚ ਤਬਦੀਲ ਕਰਨ ਸਬੰਧੀ ਖਰੀਦਣ ਦੀ ਮਨਜ਼ੂਰੀ ਦੇ ਦਿਤੀ ਹੈ।ਪੇਸ਼ਾਵਰ ਦੇ ਜ਼ਿਲ੍ਹਾ ਕਮਿਸ਼ਨਰ ਕੈਪਟਨ (ਸੇਵਾਮੁਕਤ) ਖਾਲਿਦ ਮਹਿਮੂਦ ਨੇ ਅਭਿਨੇਤਾਵਾਂ ਦੇ ਘਰਾਂ ਦੇ ਮੌਜੂਦਾ ਮਾਲਕਾਂ ਦੇ ਇਤਰਾਜਾਂ ਨੂੰ ਖਾਰਿਜ ਕਰ ਦਿੱਤਾ ਅਤੇ ਦੋਵਾਂ ਘਰਾਂ ਨੂੰ ਪੁਰਾਤੱਤਵ ਵਿਭਾਗ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ। ਸਰਕਾਰ ਨੇ ਰਾਜਕਪੂਰ ਦੇ ਘਰ ਦੀ ਕੀਮਤ ਡੇਢ ਕਰੋੜ ਰੁਪਏ, ਜਦਕਿ ਦਲੀਪ ਕੁਮਾਰ ਦੇ ਘਰ ਦੀ ਕੀਮਤ 80 ਲੱਖ ਰੁਪਏ ਤੈਅ ਕੀਤੀ। ਹਾਲਾਂਕਿ ਰਾਜਕਪੂਰ ਦੀ ਜੱਦੀ ਹਵੇਲੀ ਦੇ ਮਾਲਕ ਅਲੀ ਕਾਦਿਰ ਨੇ 20 ਕਰੋੜ ਰੁਪਏ ਜਦਕਿ ਦਲੀਪ ਕੁਮਾਰ ਦੇ ਜੱਦੀ ਘਰ ਦੇ ਮਾਲਕ ਗੁੱਲ ਰਹਿਮਾਨ ਨੇ ਜਾਇਦਾਦ ਲਈ ਸਾਢੇ ਤਿੰਨ ਕਰੋੜ ਰੁਪਏ ਦੀ ਮੰਗ ਕੀਤੀ ਸੀ।