ਨਵੀਂ ਦਿੱਲੀ : ਕੋਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਚਾਰ ਦਿਨ ਬਾਅਦ, ਇਕ ਵਾਰ ਫਿਰ ਮਹਾਨ ਦੌੜਾਕ ਮਿਲਖਾ ਸਿੰਘ (Milkha Singh) ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏ.ਐੱਨ.ਆਈ. ਦੀ ਖ਼ਬਰ ਅਨੁਸਾਰ ਮਿਲਖਾ ਸਿੰਘ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਹੈ ਅਤੇ ਉਸ ਨੂੰ ਵੀਰਵਾਰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈਐਮਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮਿਲਖਾ ਸਿੰਘ ਨੂੰ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਵੀਰਵਾਰ ਨੂੰ, ਉਸਦੀ ਸਿਹਤ ਇਕ ਵਾਰ ਫਿਰ ਵਿਗੜ ਗਈ।