Thursday, November 21, 2024
 

ਚੰਡੀਗੜ੍ਹ / ਮੋਹਾਲੀ

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

June 04, 2021 09:37 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ ) : ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।

ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸੁਰੂਆਤ ਕੀਤੀ ਹੈ।
ਉਨਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ ਮੁਹਾਲੀ ਡਾ. ਆਦਰਸ ਪਾਲ ਕੌਰ, ਡਾ. ਵਿਜੈ ਭਗਤ, ਡਾ. ਐਚ.ਐਸ. ਚੀਮਾ, ਐਸ.ਐਮ.ਓ. ਅਤੇ ਜ਼ਿਲਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ। ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂੰ ਕਰਵਾਇਆ।

ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।

 

Have something to say? Post your comment

Subscribe