Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

NTSE ਦੀ ਮੁੱਢਲੀ ਪ੍ਰੀਖਿਆ ’ਚ 1.40 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ

June 04, 2021 09:48 PM

ਪ੍ਰੀਖਿਆ ਨਾਲ ਵਿਦਿਆਰਥੀਆਂ ਦਾ ਮਨੋਬਲ ਵਧਿਆ-ਸਿੱਖਿਆ ਸਕੱਤਰ

 ਚੰਡੀਗੜ੍ਹ (ਸੱਚੀ ਕਲਮ ਬਿਊਰੋ) :  ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ’ਚ ਵਿੱਚ ਪੜਦੇ 1, 40, 392 ਵਿਦਿਆਰਥੀਆਂ ਨੇ ਰਾਸ਼ਟਰੀ ਪ੍ਰਤੀਭਾ ਖੋਜ ਇਮਤਹਿਾਨ (ਐੱਨ.ਟੀ.ਐੱਸ.ਈ.) ਬੇਸ ਲਾਈਨ ਪ੍ਰੀਖਿਆ ਹਿੱਸਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਦੱਸਿਆ ਕਿ ਐੱਨ.ਟੀ.ਐੱਸ.ਈ. ਆਨਲਾਈਨ ਬੇਸਲਾਈਨ ਇਮਤਿਹਾਨ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਦੇ ਮੱਦੇਨਜ਼ਰ ਬੀਤੇ ਦਿਨੀਂ ਕਰਵਾਇਆ ਗਿਆ। ਇਸ ਵਿੱਚ ਦਸਵੀਂ ਵਿੱਚ ਪੜਦੇ ਕੁੱਲ 1, 40, 392 ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚੋਂ 10, 046 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਹਨਾਂ ਦੱਸਿਆ ਕਿ 104 ਵਿਦਿਆਰਥੀਆਂ ਨੇ ਉੱਤਮ ਪ੍ਰਦਰਸ਼ਨ ਕਰਦਿਆਂ 100 ਫੀਸਦੀ ਅੰਕ ਲਏ। ਇਸ ਨਾਲ ਵਿਦਿਆਰਥੀਆਂ ਦੇ ਮਨੋਬਲ ਵਿੱਚ ਭਾਰੀ ਵਾਧਾ ਹੋਇਆ ਹੈ।

ਉਨਾਂ ਇਹ ਵੀ ਦੱਸਿਆ ਕਿ ਐੱਨ.ਟੀ.ਐੱਸ.ਈ. ਦੀ ਮੁੱਢਲੀ ਪ੍ਰੀਖਿਆ ਵਿੱਚ ਜ਼ਿਲਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਦਸਵੀਂ ਦੇ 90 ਫੀਸਦੀ ਤੋਂ ਵੱਧ ਅਤੇ ਫਤਿਹਗੜ ਸਾਹਿਬ, ਅੰਮਿ੍ਰਤਸਰ, ਹੁਸ਼ਿਆਰਪੁਰ ਤੇ ਤਰਨਤਾਰਨ ਦੇ ਸਰਕਾਰੀ ਸਕੂਲਾਂ ’ਚ ਦਸਵੀਂ ਵਿੱਚ ਪੜਦੇ 75 ਫੀਸਦੀ ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਬੇਸਲਾਈਨ ਪ੍ਰੀਖਿਆ ਵਿੱਚ ਮੈਂਟਲ ਐਬਿਲਿਟੀ, ਗਣਿਤ, ਸਾਇੰਸ ਅਤੇ ਸਮਾਜਿਕ ਸਿੱਖਿਆ ਸਬੰਧੀ 30 ਸਵਾਲ ਵਿਦਿਆਰਥੀਆਂ ਨੂੰ ਹੱਲ ਕਰਨ ਲਈ ਦਿੱਤੇ ਗਏ ਸਨ। ਇਮਤਿਹਾਨ ਵਿੱਚ ਬੈਠੇ 1, 40, 392 ਵਿਦਿਆਰਥੀਆਂ ਨੇ ਬਣਦੇ ਸਵਾਲਾਂ ਦੇ ਵਿੱਚੋਂ 17, 89, 089 ਸਹੀ ਜਵਾਬ ਦਿੱਤੇ ਹਨ। ਇਸ ਨਾਲ ਵਿਦਿਆਰਥੀਆਂ ਦੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ਲੇਸ਼ਣ ਕਰਨਾ ਅਧਿਆਪਕਾਂ ਅਤੇ ਸਕੂਲ ਮੁਖੀਆਂ ਲਈ ਬਹੁਤ ਲਾਹੇਵੰਦ ਰਹੇਗਾ। ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਕਮਜ਼ੋਰ ਪੱਖਾਂ ’ਤੇ ਵਿਸ਼ੇਸ਼ ਧਿਆਨ ਦੇਣ ਲਈ ਜ਼ਿਲਾ ਅਤੇ ਬਲਾਕ ਮੈਂਟਰ ਨੂੰ ਨਿਰਦੇਸ਼ ਦਿੱਤੇ ਹਨ। ਉਨਾਂ ਨੇ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾ ਕੇ ਉਹਨਾਂ  ਨੂੰ ਹੋਰ ਵਧੀਆ ਤਿਆਰੀ ਲਈ ਉਤਸ਼ਾਹਿਤ ਕਰਨ ਲਈ ਆਖਿਆ ਹੈ।

ਉਨਾਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਤੇ ਵਿਸ਼ੇਸ਼ ਧਿਆਨ ਕੇਂਦਰਤ ਕਰਨ ਦੇ ਸਮੂਹ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਤਾਂ ਜੋ ਵਿਦਿਆਰਥੀਆਂ ਦੀ ਲੋੜੀਂਦੀ ਅਗਵਾਈ ਕੀਤੀ ਜਾ ਸਕੇ ਅਤੇ ਉਹ ਭਵਿੱਖ ਵਿੱਚ ਵਧੀਆ ਨਤੀਜੇ ਕੱਢ ਸਕਣ।

ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਉੱਤਮ ਪ੍ਰਦਰਸ਼ਨ ਕਰ ਸਕਣ।

 

Have something to say? Post your comment

Subscribe