Saturday, April 05, 2025
 

ਹਰਿਆਣਾ

ਪੰਚਕੂਲਾ ’ਚ ਕਿਸਾਨਾਂ ’ਤੇ ਹੋਇਆ ਲਾਠੀਚਾਰਜ

June 05, 2021 04:39 PM

ਪੰਚਕੂਲਾ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਯਾਨੀ ਕਿ ਸ਼ਨੀਵਾਰ ਨੂੰ ਪੰਜਾਬ, ਹਰਿਆਣਾ ’ਚ ਕਿਸਾਨਾਂ ਵਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਚਕੂਲਾ ’ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਪੁਲਸ ਨੇ ਲਾਠੀਚਾਰਜ ਕੀਤਾ। ਦਰਅਸਲ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਨਿਕਲੇ ਸਨ। ਪੁਲਸ ਨੇ ਕਿਸਾਨਾਂ ਨੂੰ ਰੋਕਿਆ ਪਰ ਕਿਸਾਨਾਂ ਨੇ ਬੈਰੀਕੇਡਜ਼ ਪਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦਰਮਿਆਨ ਕਿਸਾਨਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਕਿਸਾਨਾਂ ਨੂੰ ਰੋਕਣ ਲਈ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ, ਜਿਸ ਕਾਰਨ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਜ਼ਿਕਰਯੋਗ ਹੈ ਕਿ ਕਿਸਾਨ ਅੱਜ ਸੰਪੂਰਨ ਕ੍ਰਾਂਤੀ ਦਿਵਸ ਮਨਾ ਰਹੇ ਹਨ। 5 ਜੂਨ 2020 ਨੂੰ ਖੇਤੀ ਆਰਡੀਨੈਂਸ ਲਿਆਂਦਾ ਗਿਆ ਸੀ, ਜਿਸ ਨੂੰ ਇਕ ਸਾਲ ਹੋ ਗਿਆ ਹੈ। ਅੱਜ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਜਤਾ ਰਹੇ ਹਨ। ਪੰਚਕੂਲਾ ’ਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਅਤੇ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਪੁਲਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

 
 
 
 
Subscribe