Saturday, November 23, 2024
 

ਰਾਸ਼ਟਰੀ

ਭਾਜਪਾ ਆਗੂ ਵਿਰੁਧ ਚੋਰੀ ਦਾ ਪਰਚਾ ਦਰਜ

June 06, 2021 09:55 AM

ਬੰਗਾਲ : ਪੱਛਮੀ ਬੰਗਾਲ ਦੇ ਕਾਂਥੀ ਵਿੱਚ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਅਤੇ ਉਨ੍ਹਾਂ ਦੇ ਭਰਾ ਸੌਮੇਂਦੂ ਅਧਿਕਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਤ੍ਰਿਣਮੂਲ ਕਾਂਗਰਸ ਨੇ ਦੋਵਾਂ ਨੇਤਾਵਾਂ 'ਤੇ ਨਗਰ ਪਾਲਿਕਾ ਤੋਂ ਰਾਹਤ ਸਮੱਗਰੀ ਚੋਰੀ ਕਰਨ ਦਾ ਦੋਸ਼ ਲਗਾਇਆ ਹੈ । ਇਸ ਸਬੰਧ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ। ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਭੇਂਦੂ ਅਧਿਕਾਰੀ TMC ਨੂੰ ਛੱਡ ਕੇ BJP ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਚੋਣ ਲੜੀ ਅਤੇ ਮਮਤਾ ਨੂੰ ਕਰਾਰੀ ਮਾਤ ਵੀ ਦਿੱਤੀ ਸੀ । ਚੋਣ ਨਤੀਜਿਆਂ ਤੋਂ ਬਾਅਦ ਤੋਂ ਹੀ ਭਾਜਪਾ ਨੇਤਾ ਅਤੇ ਟੀਐਮਸੀ ਵਿਚਕਾਰ ਮਤਭੇਦ ਸਾਫ਼ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ, ਭਾਜਪਾ ਨੇ ਨੰਦੀਗ੍ਰਾਮ ਤੋਂ ਵਿਧਾਇਕ ਤੇ ਕਦੇ ਮਮਤਾ ਬੈਨਰਜੀ ਦੇ ਕਰੀਬੀ ਰਹੇ ਸ਼ੁਭੇਂਦੂ ਅਧਿਕਾਰੀ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਹੈ । ਕੇਂਦਰ ਨੇ ਉਨ੍ਹਾਂ ਦੇ ਪਿਤਾ ਸ਼ਿਸ਼ਿਰ ਅਧਿਕਾਰੀ ਅਤੇ ਭਰਾ ਦਿਵਯੇਦੁ ਅਧਿਕਾਰੀ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਦੱਸ ਦੇਈਏ ਕਿ ਸ਼ੁਭੇਂਦੂ ਅਧਿਕਾਰੀ ਨੇ ਵਿਧਾਨ ਸਭਾ ਚੋਣਾਂ ਵਿੱਚ ਨੰਦੀਗ੍ਰਾਮ ਸੀਟ ਤੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 1956 ਵੋਟਾਂ ਨਾਲ ਹਰਾਇਆ ਸੀ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਭਾਜਪਾ ਮੁੱਖ ਵਿਰੋਧੀ ਪਾਰਟੀ ਵਜੋਂ ਉੱਭਰੀ ਹੈ । ਟੀਐਮਸੀ ਨੇ ਕੁੱਲ 292 ਸੀਟਾਂ ਵਿਚੋਂ 213 ਸੀਟਾਂ ਜਿੱਤੀਆਂ ਹਨ।

 

Have something to say? Post your comment

 
 
 
 
 
Subscribe