ਮੁੰਬਈ- ਮਸ਼ਹੂਰ ਅਦਾਕਾਰ ਦਿਲੀਪ ਕੁਮਾਰ (98) ਨੂੰ ਅੱਜ ਸਵੇਰੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਅਦਾਕਾਰ ਨੂੰ ਪਿਛਲੇ ਕੁਝ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦੀ ਦੇਖ-ਰੇਖ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਪਿਛਲੇ ਮਹੀਨੇ ਦਿਲੀਪ ਕੁਮਾਰ ਨੂੰ ਕੁਝ ਚੈਕਅੱਪ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ 2 ਦਿਨ ਤੱਕ ਦਾਖ਼ਲ ਹੋਣ ਤੋਂ ਬਾਅਦ ਫਿਰ ਦਿਲੀਪ ਕੁਮਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਉਦੋਂ ਅਦਾਕਾਰਾ ਅਤੇ ਪਤਨੀ ਸਾਇਰਾ ਬਾਨੋ ਨੇ ਅਦਾਕਾਰ ਲਈ ਦੁਆ ਕਰਨ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਸੀ।
ਹੋਰ ਰੋਚਕ ਤੇ ਤੱਥ ਭਰਪੂਰ ਖ਼ਬਰਾਂ ਪੜ੍ਹਨ ਲਈ ਇਕੇ ਕਲਿਕ ਕਰੋ->