ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਕੋਰੋਨਾ ਦੇ ਘੇਰੇ ਵਿੱਚ ਆ ਗਿਆ ਹੈ। ਉਸਨੂੰ ਸਿਹਤ ਵਿਗੜਣ ਮਗਰੋਂ ਐਤਵਾਰ ਸਵੇਰੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਜਿਥੇ ਉਹ ਕੋਵਿਡ-19 ਟੈਸਟ ਕੀਤਾ ਗਿਆ ਜੋ ਕਿ ਪਾਜ਼ੇਟਿਵ ਆਇਆ ਹੈ। ਜਣਕਾਰੀ ਮੁਤਾਬਕ ਰਾਮ ਰਹੀਮ ਹਰਿਆਣਾ ਦੀ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।
ਉਸਨੂੰ ਹੁਣ ਕੋਵਿਡ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਸ ਨੇ ਪੇਟ ਵਿਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ਠ ਰੋਹਤਕ ਵਿੱਚ ਕੁੱਝ ਟੈਸਟ ਕੀਤੇ ਗਏ ਸੀ। ਸਿਰਸਾ ਡੇਰਾ ਮੁਖੀ 53 ਸਾਲਾ ਰਾਮ ਰਹੀਮ ਨੂੰ ਐਤਵਾਰ ਨੂੰ ਅਗਲੇ ਟੈਸਟਾਂ ਲਈ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਸੀ।
ਰਾਮ ਰਹੀਮ ਨੂੰ ਭਾਰੀ ਪੁਲਿਸ ਬਲ ਦੇ ਨਾਲ ਹਸਪਤਾਲ ਲਿਜਾਇਆ ਗਿਆ ਸੀ। ਇਸ ਤੋਂ ਪਹਿਲਾਂ ਮਈ ਵਿਚ, ਉਸ ਨੂੰ ਚੱਕਰ ਆਉਣੇ ਅਤੇ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸ ਨੂੰ ਹਸਪਤਾਲ ਵਿਚ ਰਾਤ ਭਰ ਠਹਿਰਨ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ।