Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਬਲਾਤਕਾਰ ਮਗਰੋਂ ਅੱਖਾਂ ਕੱਢ ਕੇ ਲੜਕੀ ਨੂੰ ਰੁੱਖ ਨਾਲ ਲਟਕਾਇਆ

June 10, 2021 05:01 PM

ਝਾਰਖੰਡ : ਝਾਰਖੰਡ ਵਿੱਚ ਭਾਜਪਾ ਆਗੂ ਦੀ ਧੀ ਕੁਝ ਲੋਕਾਂ ਦੀ ਹੈਵਾਨੀਅਤ ਦਾ ਸ਼ਿਕਾਰ ਹੋ ਗਈ । ਦਰਅਸਲ, ਝਾਰਖੰਡ ਦੇ ਪਾਲਮੂ ਜ਼ਿਲ੍ਹੇ ਦੇ ਇੱਕ ਭਾਜਪਾ ਨੇਤਾ ਦੀ ਨਾਬਾਲਿਗ ਧੀ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ। ਇਸ ਮਾਮਲੇ ਵਿੱਚ ਭਾਜਪਾ ਨੇਤਾ ਦਾ ਦੋਸ਼ ਹੈ ਕਿ ਪਹਿਲਾਂ ਉਸ ਦੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੀ ਉਸਦਾ ਕਤਲ ਕਰ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਲਾਸ਼ ਦੀ ਇੱਕ ਅੱਖ ਜ਼ਖਮੀ ਮਿਲੀ ਹੈ । ਮਿਲੀ ਜਾਣਕਾਰੀ ਅਨੁਸਾਰ ਨਾਬਾਲਿਗ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਜਾਣਕਾਰੀ ਪਾਂਕੀ ਥਾਣੇ ਨੂੰ ਦਿੱਤੀ ਗਈ ਸੀ । ਸਵੇਰੇ-ਸਵੇਰੇ ਪਿੰਡ ਵਾਸੀਆਂ ਨੇ ਜੰਗਲ ਵਿੱਚ ਮ੍ਰਿਤਕ ਦੇਹ ਵੇਖੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ । ਦੱਸ ਦੇਈਏ ਕਿ ਨਾਬਾਲਿਗ ਲੜਕੀ 10 ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸਦੀ ਉਮਰ 16 ਸਾਲ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ । ਕੁੜੀ ਦੇ ਪਿਤਾ ਪਾਂਕੀ ਮੰਡਲ ਭਾਜਪਾ ਵਿੱਚ ਇੱਕ ਅਹੁਦੇਦਾਰ ਹੈ । ਲਾਸ਼ ਨੂੰ ਪਾਂਕੀ ਥਾਣੇ ਦੇ ਬਾਂਦੁਬਰ ਦੇ ਜੰਗਲ ਵਿੱਚੋਂ ਇੱਕ ਕਿਲੋਮੀਟਰ ਦੇ ਅੰਦਰੋਂ ਬਰਾਮਦ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਪਲਾਮੂ ਦੇ ਪੁਲਿਸ ਅਧਿਕਾਰੀ ਸੰਜੀਵ ਕੁਮਾਰ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਪਤਾ ਲੱਗ ਸਕੇਗਾ ਕਿ ਹੱਤਿਆ ਤੋਂ ਪਹਿਲਾਂ ਕੁੜੀ ਨਾਲ ਬਲਾਤਕਾਰ ਹੋਇਆ ਸੀ ਜਾਂ ਨਹੀਂ? ਪੁਲਿਸ ਇਸ ਮਾਮਲੇ ਵਿੱਚ ਸਾਰੇ ਪਾਸਿਓਂ ਜਾਂਚ ਕਰ ਰਹੀ ਹੈ।

ਹੋਰ ਖਾਸ ਖ਼ਬਰਾਂ ਲਈ ਇਥੇ ਕਲਿਕ ਕਰੋ

 

Have something to say? Post your comment

Subscribe