Saturday, November 23, 2024
 

ਪੰਜਾਬ

ਔਰਤ ਨੂੰ ਮਹਿਲਾ ਕਮਿਸ਼ਨ ਨੇ ਘੰਟਿਆਂ ‘ਚ ਹੀ ਦਿਵਾਇਆ ਇਨਸਾਫ

June 10, 2021 06:19 PM

ਔਰਤ ਨੂੰ ਮਹਿਲਾ ਕਮਿਸ਼ਨ ਨੇ ਘੰਟਿਆਂ ‘ਚ ਹੀ ਦਿਵਾਇਆ ਇਨਸਾਫ
ਅੰਮ੍ਰਿਤਸਰ : ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਦੀਆਂ ਕੋਸ਼ਿਸ਼ਾਂ ਨਾਲ ਅੰਮ੍ਰਿਤਸਰ ਸ਼ਹਿਰ ਵਿਚ ਰਹਿੰਦੇ ਸੁਹਰੇ ਪਰਿਵਾਰ ਵੱਲੋਂ ਦੇਰ ਰਾਤ ਘਰੋਂ ਕੱਢੀ ਗਈ ਮਹਿਲਾ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਘੰਟਿਆਂ ਵਿਚ ਹੀ ਇਨਸਾਫ ਦਿਵਾ ਕੇ ਜਿੱਥੇ ਸੁਹਰੇ ਪਰਿਵਾਰ ਕੋਲੋਂ ਉਕਤ ਮਹਿਲਾ ਦਾ 8 ਮਹੀਨੇ ਦਾ ਬੱਚਾ ਵਾਪਸ ਲੈ ਕੇ ਦਿੱਤਾ, ਉੱਥੇ ਪੁਲਿਸ ਕੇਸ ਦਰਜ ਕਰ ਕੇ ਮਾਮਲਾ ਇਨਸਾਫ ਲਈ ਅਦਾਲਤ ਵਿਚ ਪੇਸ਼ ਕਰ ਦਿੱਤਾ। ਉਕਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਉਨਾਂ ਦੀ ਟੀਮ ਦਾ ਧੰਨਵਾਦ ਕਰਨ ਅੰਮ੍ਰਿਤਸਰ ਆਏ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਬੀਤੇ ਦਿਨ ਮੈਨੂੰ ਰਾਤ 11 ਵਜੇ ਇਕ ਔਰਤ ਨੇ ਰੋਂਦੇ ਹੋਏ ਦੱਸਿਆ ਕਿ ਮੈਂ ਥਾਣਾ ਅੰਮ੍ਰਿਤਸਰ ਕੈਂਟ ਦੇ ਬਾਹਰ ਖੜੀ ਹਾਂ, ਸੁਹਰੇ ਪਰਿਵਾਰ ਨੇ ਮੈਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਹੈ ਅਤੇ ਮੇਰਾ ਬੱਚਾ ਵੀ ਖੋਹ ਲਿਆ ਹੈ। ਕਮਿਸ਼ਨਰ ਗੁਲਾਟੀ ਨੇ ਤਰੁੰਤ ਇਹ ਮਾਮਲਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਦੇ ਧਿਆਨ ਵਿਚ ਲਿਆਂਦਾ, ਜਿੰਨਾ ਨੇ ਏਸੀਪੀ ਕੰਵਲਪ੍ਰੀਤ ਕੌਰ ਨੂੰ ਮੌਕੇ ਉਤੇ ਭੇਜ ਕੇ ਸੁਹਰੇ ਪਰਿਵਾਰ ਨਾਲ ਗੱਲ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਵੀ ਐਸਡੀਐਮ ਦੀ ਡਿਊਟੀ ਇਸ ਨੇਕ ਕੰਮ ਵਿਚ ਲਗਾ ਦਿੱਤੀ। ਉਕਤ ਔਰਤ, ਜਿਸਦਾ ਪਤੀ ਪੇਸ਼ੇ ਵਜੋਂ ਵਕੀਲ ਹੈ, ਨੇ ਜਿੱਥੇ ਆਪਣੀ ਪਤਨੀ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ, ਉਥੇ ਪੁਲਿਸ ਤੇ ਕਮਿਸ਼ਨ ਬਾਰੇ ਵੀ ਬੁਰਾ-ਭਲਾ ਕਿਹਾ। ਪੁਲਿਸ ਨੇ ਰਾਤ ਹੀ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਸਵੇਰੇ ਤੜਕੇ ਉਕਤ ਪਰਿਵਾਰ ਨੂੰ ਗਿ੍ਰਫਤਾਰ ਕਰਨ ਲਈ ਛਾਪਾ ਮਾਰਿਆ, ਪਰ ਸਾਰੇ ਬੱਚੇ ਸਮੇਤ ਘਰੋਂ ਭੱਜ ਗਏ। ਪਰ ਪੁਲਿਸ ਨੇ ਉਕਤ ਪਰਿਵਾਰ ਕੋਲੋਂ ਬੱਚਾ ਲੈ ਕੇ ਮਾਂ ਦੇ ਹਵਾਲੇ ਕਰ ਦਿੱਤਾ। ਅਦਾਲਤ ਵੱਲੋਂ ਵੀ ਉਕਤ ਪਤੀ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਇਸ ਵੇਲੇ ਉਹ ਹਵਾਲਾਤ ਵਿਚ ਹੈ।

ਗੁਲਾਟੀ ਨੇ ਕੁੱਝ ਹੀ ਘੰਟਿਆਂ ਵਿਚ ਕੀਤੀ ਕਾਰਵਾਈ ਲਈ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿਲ ਤੇ ਉਨਾਂ ਦੀ ਟੀਮ ਦਾ ਧੰਨਵਾਦ ਕਰਦੇ ਕਿਹਾ ਕਿ ਸਮੇਂ ਸਿਰ ਐਕਸ਼ਨ ਕਰਕੇ ਪੁਲਿਸ ਨੇ ਪੀੜਤ ਮਹਿਲਾ ਨੂੰ ਜੋ ਨਿਆਂ ਦਿਵਾਇਆ ਹੈ, ਉਹ ਮਿਸਾਲੀ ਕਾਰਵਾਈ ਹੈ, ਜਿਸਦੀ ਜਿੰਨੀ ਤਾਰੀਫ ਕੀਤੀ ਜਾਵੇ, ਉਹ ਥੋੜੀ ਹੈ। ਉਨਾਂ ਕਿਹਾ ਕਿ ਕਮਿਸ਼ਨ ਪੀੜਕ ਔਰਤਾਂ ਲਈ ਆਸ ਹੈ ਅਤੇ ਇਸ ਆਸ ਨੂੰ ਤਾਂ ਹੀ ਬੂਰ ਪੈ ਸਕਦਾ ਹੈ, ਜੇਕਰ ਪੁਲਿਸ ਇਸੇ ਤਰਾਂ ਤਰੁੰਤ ਕਾਰਵਾਈ ਅਮਲ ਵਿਚ ਲਿਆਵੇ। ਇਸ ਮੌਕੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਅਤੇ ਹੋਰ ਅਧਿਕਾਰੀ ਵੀ ਮੌਕੇ ਉਤੇ ਹਾਜਰ ਸਨ। ਕਮਿਸ਼ਨ ਨੇ ਅੱਜ 5 ਜਿਲਿਆਂ ਦੀਆਂ ਸ਼ਿਕਾਇਤਾਂ ਪੁਲਿਸ ਅਧਿਕਾਰੀਆਂ ਕੋਲੋਂ ਸੁਣੀਆਂ ਅਤੇ ਉਨਾਂ ਦੀਆਂ ਐਕਸ਼ਨ ਰਿਪੋਰਟਾਂ ਵੀ ਲਈਆਂ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe