ਮੁਲਜਮ ਦੇ ਯੂਐਸਏ-ਅਧਾਰਤ ਹੈਂਡਲਰ ਲਈ ਖੁੱਲੇ ਵਾਰੰਟ ਜਾਰੀ, ਅੰਤਰਰਾਸ਼ਟਰੀ ਸਬੰਧਾਂ ਨੂੰ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਵਿਦੇਸੀ ਪਿਸਟਲਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਪਾਕਿਸਤਾਨ-ਅਧਾਰਤ ਅੱਤਵਾਦੀ ਸੰਗਠਨਾਂ ਅਤੇ ਅਮਰੀਕਾ, ਕਨੇਡਾ ਅਤੇ ਯੂਕੇ ਅਧਾਰਤ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜੇ ਹੋਇਆ ਸੀ ਅਤੇ ਇੱਕ ਯੂਐਸਏ ਅਧਾਰਤ ਹੈਂਡਲਰ ਦੇ ਨਿਰਦੇਸਾਂ ‘ਤੇ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਅੱਜ ਜਬਤ ਕੀਤੇ ਹਥਿਆਰਾਂ ਦਾ ਵੇਰਵਾ ਦਿੰਦਿਆਂ ਖੁਲਾਸਾ ਕੀਤਾ ਕਿ ਇਹ ਹਥਿਆਰ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੇ ਜਾਣੇ ਸਨ।
ਸ੍ਰੀ ਗੁਪਤਾ ਨੇ ਦੱਸਿਆ ਕਿ ਜਗਜੀਤ ਸਿੰਘ ਉਰਫ ਜੱਗੂ (25 ਸਾਲ) ਵਾਸੀ ਪੂਰੀਆਂ ਕਲਾਂ, ਥਾਣਾ ਸਦਰ ਬਟਾਲਾ, ਜਲਿਾ ਬਟਾਲਾ ਨੂੰ ਵੀਰਵਾਰ ਰਾਤ ਨੂੰ ਪੰਜਾਬ ਇੰਟਰਨਲ ਸਕਿਓਰਿਟੀ ਵਿੰਗ ਐਸ.ਐਸ.ਓ.ਸੀ. ਅੰਮਿ੍ਰਤਸਰ ਦੀ ਟੀਮ ਨੇ ਅੰਮਿ੍ਰਤਸਰ ਦੇ ਕਥੂਨੰਗਲ ਨੇੜਿਓਂ ਗਿ੍ਰਫਤਾਰ ਕੀਤਾ ਸੀ। ਇੱਕ ਇਨਟੈਲੀਜੈਂਸ ਆਪ੍ਰੇਸਨ ਵਿੱਚ, ਐਸ.ਐਸ.ਓ.ਸੀ. ਅੰਮਿ੍ਰਤਸਰ ਨੇ ਕਥੂਨੰਗਲ ਪਿੰਡ, ਅੰਮਿ੍ਰਤਸਰ-ਬਟਾਲਾ ਰੋਡ ‘ਤੇ ਇੱਕ ਖਾਸ ਪੁਲਿਸ ਨਾਕੇ ਲਗਾ ਕੇ ਰਜਿਸਟਰੇਸ਼ਨ ਨੰਬਰ ਪੀ.ਬੀ.-06-ਏ.ਐਨ.-7016 ਵਾਲੀ ਇਕ ਆਈ -20 ਕਾਰ ਪਿੱਛਾ ਕਰਕੇ ਰੋਕੀ।
ਪੁਲਿਸ ਟੀਮ ਨੇ ਕਾਰ ਵਿਚੋਂ ਦੋ ਨਾਈਲੋਨ ਬੈਗ ਬਰਾਮਦ ਕੀਤੇ ਜਿਹਨਾਂ ਵਿੱਚ ਵੱਖ-ਵੱਖ ਦੇਸ਼ਾਂ ਅਤੇ ਬੋਰ ਵਾਲੀਆਂ 48 ਵਿਦੇਸੀ ਪਿਸਤੌਲਾਂ ਸਮੇਤ ਮੈਗਜੀਨ ਅਤੇ ਕਾਰਤੂਸ ਸਨ। ਇਸ ਵਿਚ 19 ਪਿਸਟਲ 9 ਐਮ.ਐਮ. (ਜਗਿਾਨਾ-ਤੁਰਕੀ ਵਿਚ ਬਣਿਆਂ) ਸਮੇਤ 37 ਮੈਗਜੀਨ ਅਤੇ 45 ਕਾਰਤੂਸ; 9 ਪਿਸਟਲ .30 ਬੋਰ (ਚੀਨ ਵਿਚ ਬਣੇ) ਸਮੇਤ 22 ਮੈਗਜੀਨ; 19 ਪਿਸਟਲ .30 ਬੋਰ (ਸਟਾਰ ਮਾਰਕ) ਸਮੇਤ 38 ਮੈਗਜੀਨਾਂ ਤੇ 148 ਕਾਰਤੂਸ ਅਤੇ 1 ਪਿਸਟਲ 9 ਐਮ.ਐਮ. (ਬਰੇਟਾ-ਇਟਾਲੀਅਨ) ਸਮੇਤ 2 ਮੈਗਜ਼ੀਨਾਂ ਸ਼ਾਮਲ ਸਨ।
ਹਥਿਆਰਾਂ ਦੀ ਤਸਕਰੀ ਦੇ ਸਬੰਧਾਂ ਬਾਰੇ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਜਗਜੀਤ ਨੂੰ ਇੱਕ ਪੁਰਾਣੇ ਗੈਂਗਸਟਰ ਅਪਰਾਧੀ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਨੇ ਹਥਿਆਰਾਂ ਦੀ ਇਹ ਖੇਪ ਇਕੱਠੀ ਕਰਨ ਲਈ ਨਿਰਦੇਸ ਦਿੱਤਾ ਸੀ। ਦਰਮਨਜੋਤ, ਜੋ ਕਿ ਹੁਣ ਯੂ.ਐਸ.ਏ. ਵਿੱਚ ਰਹਿ ਰਿਹਾ ਹੈ, ਜਗਜੀਤ ਸਿੰਘ ਦੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਦੁਬਈ ਵਿੱਚ 2017 ਤੋਂ ਦਸੰਬਰ 2020 ਤੱਕ ਆਪਣੀ ਰਿਹਾਇਸ ਦੌਰਾਨ, ਜਗਜੀਤ ਦਰਮਨਜੋਤ ਕਾਹਲੋਂ ਦੇ ਸੰਪਰਕ ਵਿੱਚ ਸੀ ਜਿਸਨੇ ਉਸਨੂੰ ਆਪਣੇ ਇਸ ਕੰਮ ਲਈ ਪ੍ਰੇਰਿਆ ਸੀ।
ਡੀਜੀਪੀ ਨੇ ਕਿਹਾ ਕਿ ਇਸ ਤਸਕਰੀ ਰੈਕੇਟ ਦੇ ਮਾਸਟਰ ਮਾਈਂਡ ਦਰਮਨਜੋਤ ਨੇ ਜਗਜੀਤ ਨੂੰ ਹਥਿਆਰਾਂ ਦੀ ਖੇਪ ਇਕੱਠੀ ਕਰਨ ਅਤੇ ਲੁਕਾਉਣ ਅਤੇ ਪਿਸਤੌਲਾਂ ਦੀ ਸਪੁਰਦਗੀ ਲਈ ਅਗਲੇਰੇ ਨਿਰਦੇਸਾਂ ਦਾ ਇੰਤਜਾਰ ਕਰਨ ਲਈ ਕਿਹਾ ਸੀ। ਉਹਨਾਂ ਅੱਗੇ ਦੱਸਿਆ ਕਿ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਪੰਜਾਬ ਵਿੱਚ ਇੱਕ ਭਗੌੜਾ ਘੋਸਤਿ ਕੀਤਾ ਗਿਆ ਹੈ, ਦੇ ਖੁੱਲੇ ਵਾਰੰਟ ਜਾਰੀ ਕੀਤੇ ਗਏ ਹਨ।
ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਕਿ ਅਸਲ ਵਿੱਚ ਪਿੰਡ ਤਲਵੰਡੀ ਖੁੰਮਣ, ਥਾਣਾ ਕਥੂਨੰਗਲ, ਅੰਮਿ੍ਰਤਸਰ ਦਾ ਰਹਿਣ ਵਾਲਾ ਹੈ, ਗਿ੍ਰਫਤਾਰੀ ਤੋਂ ਬਚਣ ਲਈ ਸਾਲ 2017 ਵਿੱਚ ਯੂਐਸਏ ਫਰਾਰ ਤੋਂ ਪਹਿਲਾਂ ਪੰਜਾਬ ਵਿਚ ਹੋਈਆਂ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸਾਮਲ ਸੀ। ਉਸਨੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਮੰਨੂ ਨੂੰ 2017 ਵਿੱਚ ਪੁਲਿਸ ਹਿਰਾਸਤ ਚੋਂ ਫਰਾਰ ਹੋਣ ਵਿੱਚ ਵੀ ਸਹਾਇਤਾ ਕੀਤੀ ਸੀ। ਦੱਸਣਯੋਗ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਐਸਕਾਰਟ ਪਾਰਟੀ ‘ਤੇ ਹਮਲਾ ਕਰ ਦਿੱਤਾ ਅਤੇ ਹਰਵਿੰਦਰ ਸਿੰਘ ਉਰਫ ਮੰਨੂ ਨੂੰ ਭਜਾਉਣ ਵਿੱਚ ਕਾਮਯਾਬ ਹੋ ਗਿਆ ਸੀ। ਇਸ ਸਬੰਧੀ 12.06.2017 ਨੂੰ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਦਰਮਨਜੋਤ ਨੂੰ ਜਨਵਰੀ, 2020 ਵਿੱਚ ਜੇ.ਐਮ.ਆਈ.ਸੀ. ਬਟਾਲਾ ਦੀ ਅਦਾਲਤ ਨੇ ਭਗੌੜਾ (ਪੀ.ਓ.) ਘੋਸਤਿ ਕੀਤਾ ਸੀ।
ਸਾਲ 2020 ਵਿਚ, ਅਮਰੀਕਾ ਵਿਚ ਆਪਣੀ ਰਿਹਾਇਸ ਦੌਰਾਨ, ਦਰਮਨਜੋਤ ਸਿੰਘ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਰ ਕਾਨੂੰਨੀ ਹਥਿਆਰ ਖਰੀਦਣ ਲਈ ਪੰਜਾਬ ਵਿੱਚ ਇਕ ਅਪਰਾਧਿਕ ਸਮੂਹ ਨੂੰ 2 ਲੱਖ ਰੁਪਏ ਦੀ ਰਾਸੀ ਭੇਜੀ ਸੀ। ਉਸਦੇ ਅਪਰਾਧਕ ਸਮੂਹ ਦੇ 10 ਮੈਂਬਰਾਂ ਨੂੰ ਐਸ.ਐਸ.ਓ.ਸੀ. ਅੰਮਿ੍ਰਤਸਰ ਨੇ ਗਿ੍ਰਫਤਾਰ ਕੀਤਾ ਸੀ ਅਤੇ ਉਹਨਾਂ ਪਾਸੋਂ 07 ਪਿਸਟਲ .32 ਬੋਰ ਬਰਾਮਦ ਕੀਤੇ ਗਏ ਸਨ। ਇਸ ਕੇਸ ਵਿੱਚ ਥਾਣਾ ਐਸ.ਐਸ.ਓ.ਸੀ. ਅੰਮਿ੍ਰਤਸਰ ਵੱਲੋਂ 10.11.2020 ਨੂੰ ਐਫਆਈਆਰ ਦਰਜ ਕੀਤੀ ਗਈ ਸੀ।
ਡੀਜੀਪੀ ਨੇ ਦੱਸਿਆ ਕਿ ਪਿਛਲੀ ਰਾਤ ਨੂੰ ਕੀਤੀ ਇਸ ਬਰਾਮਦਗੀ ਸਬੰਧੀ ਇਕ ਐਫਆਈਆਰ ਮਿਤੀ 10.5.2021 ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ) ਦੀ ਧਾਰਾ 13, 17, 18, 18-ਬੀ, 20, ਆਈਪੀਸੀ ਦੀ ਧਾਰਾ 120, 120-ਬੀ ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ., ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਹੈ। ਉਨਾਂ ਕਿਹਾ ਕਿ ਪੂਰੇ ਰੈਕਟ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਪੰਜਾਬ ਪੁਲਿਸ, ਜਿਸ ਨੇ ਸਾਂਤੀ, ਫਿਰਕੂ ਸਦਭਾਵਨਾ ਅਤੇ ਸੂਬੇ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸਸਿ ਕਰਨ ਵਾਲੇ ਪਾਕਿ ਸਪਾਂਸਰਡ ਅੱਤਵਾਦੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਖਲਿਾਫ ਸਖਤ ਮੁਹਿੰਮ ਵਿੱਢੀ ਹੈ, ਨੇ ਪਿਛਲੇ 4 ਸਾਲਾਂ ਦੌਰਾਨ 44 ਅੱਤਵਾਦੀ ਮੈਡਿਊਲਾਂ ਦਾ ਪਰਦਾਫਾਸ ਕੀਤਾ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ 283 ਅੱਤਵਾਦੀ / ਅਪਰਾਧੀ ਗਿ੍ਰਫਤਾਰ ਕੀਤੇ ਗਏ ਹਨ ਅਤੇ 21 ਰਾਈਫਲਜ, 163 ਰਿਵਾਲਵਰ / ਪਿਸਟਲ, 38 ਗ੍ਰੇਨੇਡ, 10 ਡਰੋਨ, 5 ਸੈਟੇਲਾਈਟ ਫੋਨ, 2 ਵਾਕੀ-ਟਾਕੀ ਸੈੱਟ ਅਤੇ ਆਰ.ਡੀ.ਐਕਸ. ਜਬਤ ਕੀਤੇ ਗਏ ਹਨ।