Saturday, November 23, 2024
 

ਚੰਡੀਗੜ੍ਹ / ਮੋਹਾਲੀ

ਗੈਰਕਾਨੂੰਨੀ ਮਾਇਨਿੰਗ ਗਤੀਵਿਧੀਆਂ ਦੀ ਰਿਪੋਰਟ ਦੇਵੇਗੀ ਇਹ ਐਪ

June 11, 2021 10:38 PM
ਕੋਈ ਵੀ ਵਿਅਕਤੀ ਗੂਗਲ ਪਲੇਅ ਸਟੋਰ ਤੋਂ “ਪੰਜਾਬਮਾਈਨਜ“ ਐਪ ਡਾਊਨਲੋਡ ਕਰ ਸਕਦਾ ਹੈ
 ਐਪ ਅਜੇ ਟਰਾਇਲ ਮੋਡ ਤੇ ਚਲਾਈ ਜਾ ਰਹੀ ਹੈ, ਜਲਦ ਹੀ ਕੀਤੀ ਜਾਵੇਗੀ ਰਸਮੀ ਤੌਰ ’ਤੇ ਲਾਂਚ
ਚੰਡੀਗੜ/ਰੂਪਨਗਰ (ਸੱਚੀ ਕਲਮ ਬਿਊਰੋ) : ਪੰਜਾਬ ਸਰਕਾਰ ਵੱਲੋਂ ਮਾਈਨਿੰਗ ਦੀਆਂ ਗਤੀਵਿਧੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਨਿਗਰਾਨੀ ਅਤੇ ਨਿਵਾਰਨ ਕਰਨ ਲਈ ਇਕ ਐਂਡਰਾਇਡ ਐਪ ਤਿਆਰ ਕੀਤੀ ਗਈ ਹੈ। ਇਹ ਐਂਡਰਾਇਡ ਐਪ ਗਲਤ ਸ਼ਿਕਾਇਤਾਂ ਨੂੰ ਘਟਾਉਣ ਲਈ ਵੀ ਮਦਦਗਾਰ ਹੋਵੇਗੀ 
ਇਸ ਬਾਰੇ ਜਾਣਕਾਰੀ ਦਿੰਦਿਆਂ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਐਪ ਵਿਚ ਸਾਰੇ ਡਿਪਟੀ ਕਮਿਸ਼ਨਰ, ਸਾਰੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਸਾਰੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਮਾਈਨਿੰਗ ਅਧਿਕਾਰੀ ਸਮੇਤ ਮਾਇਨਿੰਗ ਡਾਇਰੈਕਟਰ ਪ੍ਰਬੰਧਕੀ ਮੁਖੀ ਵਜੋਂ ਸ਼ਾਮਲ ਹੋਣਗੇ।
  ਉਹਨਾਂ ਕਿਹਾ ਕਿ ਇਹ ਐਪ ਗੂਗਲ ਪਲੇ ਸਟੋਰ ਤੇ “ਪੰਜਾਬਮਾਈਨਜ” ਦੇ ਨਾਮ ‘ਤੇ ਉਪਲਬਧ ਹੈ ਅਤੇ ਹਰ ਐਂਡਰਾਇਡ ਉਪਭੋਗਤਾ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਮਾਈਨਿੰਗ ਗਤੀਵਿਧੀ ਦੀ ਸੂਰਤ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।  ਸ਼ਿਕਾਇਤਕਰਤਾ ਦੁਆਰਾ ਸ਼ਿਕਾਇਤ ਦਰਜ ਕਰਨ ਸਮੇਂ ਸ਼ਿਕਾਇਤਕਰਤਾ ਦੀ ਜੀਓਗ੍ਰਾਫੀਕਲ ਸਥਿਤੀ ਇਸ ਐਪ ਰਾਹੀਂ ਲੱਭ ਲਈ ਜਾਵੇਗੀ ਅਤੇ ਇਹ  ਸ਼ਿਕਾਇਤ  ਸਿੱਧੇ ਤੌਰ ‘ਤੇ ਸਬੰਧਤ ਡਿਪਟੀ ਕਮਿਸ਼ਨਰ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਤੇ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲਾ ਮਾਈਨਿੰਗ ਨੂੰ ਅਗਲੇਰੀ ਕਾਰਵਾਈ ਲਈ ਭੇਜੀ ਜਾਵੇਗੀ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਐਪ ਅਜੇ ਟਰਾਇਲ ਮੋਡ ਤੇ ਚਲਾਈ ਜਾ ਰਹੀ ਹੈ ਅਤੇ ਜਲਦ ਹੀ ਇਸਨੂੰ ਰਸਮੀ ਤੌਰ ’ਤੇ ਲਾਂਚ ਕੀਤਾ ਜਾਵੇਗਾ।  
 

Have something to say? Post your comment

Subscribe