Saturday, November 23, 2024
 

ਪੰਜਾਬ

ਅੱਜ 25 ਸਾਲ ਬਾਅਦ ਅਕਾਲੀ–ਬਸਪਾ ਗੱਠਜੋੜ ਦਾ ਹੋ ਸਕਦਾ ਰਸਮੀ ਐਲਾਨ

June 12, 2021 09:10 AM

ਚੰਡੀਗੜ੍ਹ: ਜਦੋਂ ਦੀ ਅਕਾਲੀ ਦਲ ਦੀ ਭਾਜਪਾ ਨਾਲ ਵਿਗੜੀ ਹੈ ਉਦੋਂ ਤੋਂ ਹੀ ਅਕਾਲੀ ਦਲ ਆਪਣੇ ਆਪ ਨੂੰ ਇਕੱਲਾ ਮਹਿਸੂਸ ਕਰਦਾ ਆ ਰਿਹਾ ਹੈ। ਅੱਜ ਹੋ ਸਕਦਾ ਹੈ ਇਸ ਇਕੱਲੇਪਣ ਨੂੰ ਵਿਰਾਮ ਲੱਗ ਜਾਵੇ ਅਤੇ ਅਕਾਲੀਆਂ ਨੂੰ ਆਪਣੀ ਨਵੀਂ ਭਾਈਵਾਲੀ ਪਾਰਟੀ ਮਿਲ ਜਾਵੇ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਨੇੜ੍ਹੇ ਆਉਂਦੀਆਂ ਦੇਖ ਅਕਾਲੀ ਦਲ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੇ ਨਾਲ ਗੱਠਜੋੜ ਦਾ ਅੱਜ ਰਸਮੀ ਐਲਾਨ ਕਰ ਸਕਦਾ ਹੈ। ਅਕਾਲੀ ਦਲ ਅਤੇ ਬਸਪਾ ਦਾ 25 ਸਾਲ ਬਾਅਦ ਗੱਠਜੋੜ ਹੋਣ ਜਾ ਰਿਹਾ ਹੈ। ਗੱਠਜੋੜ ਸਬੰਧੀ ਸ਼ੁੱਕਰਵਾਰ ਨੂੰ ਸਾਰਾ ਦਿਨ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਮਾਇਆਵਤੀ ਦੇ ਨਜ਼ਦੀਕੀ ਤੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਵਿਸਥਾਰਪੂਰਵਕ ਮੀਟਿੰਗ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਹੁਜਨ ਸਮਾਜ ਪਾਰਟੀ ਵੱਲੋਂ 23 ਤੋਂ 25 ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਅਕਾਲੀ ਦਲ ਸਿਰਫ 18 ਸੀਟਾਂ ਦੇਣ ਤੇ ਸਹਿਮਤ ਹੈ। ਤਿੰਨ ਖੇਤੀ ਕਾਨੂੰਨ ਮੁੱਦੇ ‘ਤੇ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ ਤੋੜ ਦਿੱਤਾ ਸੀ। ਇੱਥੋਂ ਤੱਕ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਲਗਾਤਾਰ ਬੀਜੇਪੀ ਖਿਲਾਫ ਹਮਲਾਵਰ ਰੁਖ ਅਖਤਿਆਰ ਕਰਦਾ ਆ ਰਿਹਾ ਹੈ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਗੱਠਜੋੜ ਹੋ ਸਕਦਾ ਹੈ।

 👉 ਹੋਰ ਤਾਜ਼ਾ ਖ਼ਬਰਾਂ ਲਈ ਇਥੇ ਕਲਿਕ ਕਰੋ

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe