Friday, November 22, 2024
 

ਪੰਜਾਬ

6 ਨਾਮੀ ਨਸ਼ਾ ਤਸਕਰ ਗ੍ਰਿਫ਼ਤਾਰ

June 12, 2021 06:06 PM

ਸੁਲਤਾਨਪੁਰ ਲੋਧੀ : ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਏ ਆਪਰੇਸ਼ਨ 2 ਐੱਸ (ਸੀਜ਼ ਐਂਡ ਸਰਚ ) ਤਹਿਤ ਇਲਾਕੇ ਦੇ ਨਸ਼ੇ ਦੇ ਕਾਰੋਬਾਰ ਵਜੋਂ ਬਦਨਾਮ ਪਿੰਡ ਲਾਟੀਆਂਵਾਲ ਦੀ ਭਾਰੀ ਛਾਪੇਮਾਰੀ ਕਰਕੇ ਵੱਡੀ ਪ੍ਰਾਪਤੀ ਕੀਤੀ ਗਈ। ਇਸ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਪ੍ਰਤੀ ਵਚਨਬੱਧਤਾ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ ਹੇਠ ਨਸ਼ਿਆਂ ਦਾ ਵੱਡੇ ਪੱਧਰ ਉਤੇ ਕਾਰੋਬਾਰ ਕਰਨ ਵਾਲੇ 6 ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਮੇਂ ਐੱਸ. ਪੀ. ਤਫਤੀਸ਼ ਵਿਸ਼ਾਲਜੀਤ ਸਿੰਘ ਅਤੇ ਡੀ. ਐੱਸ. ਪੀ. ਸਰਵਨ ਸਿੰਘ ਬੱਲ ਦੀ ਨਿਗਰਾਨੀ ਹੇਠ ਤਿੰਨ ਐੱਸ. ਐੱਚ. ਓਜ਼ ਅਤੇ 160 ਪੁਲਸ ਕਰਮਚਾਰੀਆਂ ਦੀਆਂ ਵੱਖ-ਵੱਖ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਇਨ੍ਹਾਂ ਪੁਲਸ ਟੀਮਾਂ ਵੱਲੋਂ ਪਿੰਡ ਲਾਟੀਆਂਵਾਲ ਦੀ ਘੇਰਾਬੰਦੀ ਕਰਕੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

ਡੀ. ਐੱਸ. ਪੀ. ਬੱਲ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ ਫੜੇ ਗਏ ਨਸ਼ਾ ਤਕਸਰਾਂ ਵਿੱਚ ਰਾਜਬੀਰ ਸਿੰਘ ਉਰਫ਼ ਰਾਜੂ, ਸੁਖਜੀਵਨ ਸਿੰਘ , ਲਖਵਿੰਦਰ ਸਿੰਘ ਉਰਫ਼ ਲੱਖਾ, ਅਮਰਜੀਤ ਸਿੰਘ, ਕੁਲਬੀਰ ਸਿੰਘ ਉਰਫ ਸੋਹਣ ਸਾਰੇ ਨਿਵਾਸੀ ਪਿੰਡ ਲਾਟੀਆਂਵਾਲ ਅਤੇ ਹਰਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਤੋਤੀ (ਸੁਲਤਾਨਪੁਰ ਲੋਧੀ) ਹਨ। ਉਨ੍ਹਾਂ ਦੱਸਿਆ ਕਿ ਉਕਤ 6 ਨਸ਼ਾ ਤਸਕਰਾਂ ਕੋਲੋਂ ਕਰੋੜਾਂ ਰੁਪਏ ਦੇ ਅੰਤਰਰਾਸ਼ਟਰੀ ਕੀਮਤ ਦੀ 525 ਗ੍ਰਾਮ ਹੈਰੋਇਨ, 270 ਗ੍ਰਾਮ ਨਸ਼ੀਲਾ ਪਾਊਡਰ, 960 ਨਸ਼ੀਲੀਆਂ ਗੋਲੀਆਂ, 150 ਕਿਲੋਗਰਾਮ ਲਾਹਨ ਅਤੇ ਇਕ ਸਕਾਰਪੀਓ ਗੱਡੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਕਤ ਸਾਰੇ ਮੁਲਜਮ ਪੰਜ ਕਿਲੋਗਰਾਮ ਹੈਰੋਇਨ ਤਸਕਰੀ ਦੇ ਕੇਸ ਵਿੱਚ ਭਗੌੜੇ ਹਨ ਅਤੇ ਦੋ ਏ ਸ਼੍ਰੇਣੀ ਦੇ ਨਸ਼ਾ ਤਸਕਰ ਹਨ । ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਬੱਲ ਦੇ ਨਾਲ ਐੱਸ. ਐੱਚ. ਓ. ਹਰਜੀਤ ਸਿੰਘ ਵੀ ਸਨ, ਜਿਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਪੁੱਛ ਪੜਤਾਲ ਕੀਤੀ ਜਾਵੇਗੀ ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe