Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਘਰ ਦੇ ਬਾਹਰ ਖੜ੍ਹੀ ਕਾਰ ’ਤੇ ਚੱਲੀਆਂ ਗੋਲੀਆਂ

June 13, 2021 07:06 PM

ਕਪੂਰਥਲਾ : ਥਾਣਾ ਬੇਗੋਵਾਲ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਸਫਾਰੀ ਗੱਡੀ ’ਤੇ ਗੋਲੀਆਂ ਚੱਲਾ ਕੇ ਸ਼ੀਸ਼ੇ ਤੋੜਨ ਦੇ ਦੋਸ਼ ’ਚ ਅਣਪਛਾਤੇ ਹਮਲਾਵਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਬੇਗੋਵਾਲ ਦੀ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ ’ਚ ਸਰਬਜੀਤ ਸਿੰਘ ਵਾਸੀ ਪਿੰਡ ਹਬੀਬਵਾਲ ਨੇ ਦੱਸਿਆ ਕਿ 6 ਜੂਨ ਨੂੰ ਉਹ ਆਪਣੀ ਸਫਾਰੀ ਕਾਰ ’ਚ ਕੰਮ ਦੀ ਵਜ੍ਹਾ ਨਾਲ ਬਾਹਰ ਗਿਆ ਸੀ। ਵਾਪਸ ਆਉਣ ਤੋਂ ਬਾਅਦ ਰਾਤ 09:25 ਵਜੇ ਉਸ ਨੇ ਕਾਰ ਨੂੰ ਘਰ ਦੇ ਬਾਹਰ ਖੜ੍ਹੀ ਕੀਤਾ ਤੇ ਅੰਦਰ ਚੱਲਾ ਗਿਆ। ਕੁਝ ਦੇਰ ਬਾਅਦ ਬਾਹਰ ਘਰ ਦੇ ਬਾਹਰ ਸ਼ੋਰ ਸੁਣਾਈ ਦਿੱਤਾ। ਬਾਹਰ ਆਉਣ ’ਤੇ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕਾਰ ’ਤੇ ਗੋਲ਼ੀਆਂ ਚੱਲਾ ਕੇ ਸ਼ੀਸ਼ੇ ਤੇੜ ਦਿੱਤੇ ਹਨ। ਕਾਰ ’ਤੇ ਤਿੰਨ ਗੋਲ਼ੀਆਂ ਚਲਾਈਆਂ ਗਈਆਂ ਸੀ। ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਹਮਲਾਵਰ ਘਟਨਾ ਵਾਲੇ ਸਥਾਨ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਆਸ-ਪਾਸ ਦੇ ਘਰਾਂ ’ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਤਕ ਪਹੁੰਚਣ ’ਚ ਮਦਦ ਮਿਲੇਗੀ।

 

Have something to say? Post your comment

Subscribe