Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਦੋ ਧੜਿਆਂ ਦੀ ਲੜਾਈ 'ਚ ਕਈ ਫੱਟੜ

May 26, 2019 05:26 PM

ਬੱਧਨੀ ਕਲਾਂ : ਰਾਉਕੇ ਰੋਡ 'ਤੇ ਸਥਿਤ ਬਾਬਾ ਜੀਵਨ ਸਿੰਘ ਨਗਰ 'ਚ ਬੀਤੀ ਰਾਤ ਦੋ ਧੜਿਆਂ ਵਿਚਕਾਰ ਹੋਈ ਲੜਾਈ 'ਚ ਕਈ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚਲਦਿਆਂ ਬੀਤੀ ਰਾਤ 9 ਵਜੇ ਦੇ ਕਰੀਬ ਇਕ ਧਿਰ ਦੇ ਕੁਝ ਲੋਕਾਂ ਵਲੋਂ ਦੂਜੀ ਧਿਰ ਦੇ ਇਕ ਨੌਜਵਾਨ ਨੂੰ ਘੇਰ ਕੇ ਉਸ ਦੀ ਕੁੱਟ-ਮਾਰ ਕਰਨ ਤੋਂ ਬਾਅਦ ਦੋਵੇਂ ਧਿਰਾਂ ਵਲੋਂ ਇਕ-ਦੂਜੇ 'ਤੇ ਇੱਟਾਂ ਰੋੜੇ ਮਾਰਨੇ ਸ਼ੁਰੂ ਕਰ ਦਿੱਤੇ। ਇਸ ਝਗੜੇ ਕਾਰਨ ਰਾਊਕੇ ਰੋਡ ਦੀ ਮੇਨ ਸੜਕ 'ਤੇ ਅੱਧੇ ਘੰਟੇ ਤੋਂ ਜਿਆਦਾ ਸਮੇਂ ਤੱਕ ਆਵਾਜਾਈ ਵੀ ਬੰਦ ਹੋ ਗਈ ਤੇ ਰਾਹ ਜਾਂਦੇ ਲੋਕਾਂ ਨੇ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ।ਦੱਸ ਦੇਈਏ ਕਿ ਭੜਕੇ ਹੋਏ ਲੋਕ ਇੰਨੇ ਗੁੱਸੇ 'ਚ ਸਨ ਕਿ ਉਨ੍ਹਾਂ ਵਲੋਂ ਰਾਤ ਨੂੰ ਬਿਜਲੀ ਦੇ ਖੰਭੇ 'ਤੇ ਇੱਟਾਂ ਰੋੜੇ ਮਾਰ ਕੇ ਬਿਜਲੀ ਦੀ ਸਪਲਾਈ ਵੀ ਬੰਦ ਕਰ ਦਿੱਤੀ ਗਈ, ਜਿਸ ਨੂੰ ਬਿਜਲੀ ਦਾ ਕੰਮ ਕਰਨ ਵਾਲੇ ਕੁਝ ਵਿਅਕਤੀਆਂ ਨੇ ਹੋਰ ਟਰਾਂਫਾਰਮਰ ਤੋਂ ਚਾਲੂ ਕੀਤਾ। ਪਤਾ ਲਗਾ ਹੈ ਕਿ ਇਸ ਲੜਾਈ ਦੌਰਾਨ ਦੋਵਾਂ ਧਿਰਾਂ 'ਚ ਗੁੱਸਾ ਇੰਨਾ ਸੀ ਕਿ ਘਰਾਂ ਦੀਆਂ ਔਰਤਾਂ ਵੀ ਹੱਥਾਂ 'ਚ ਡਾਂਗਾਂ ਸੋਟੀਆਂ ਫੜ ਕੇ ਇਕ ਦੂਜੇ ਨੂੰ ਕੁੱਟਣ ਲਈ ਸੜਕ 'ਤੇ ਪਹੁੰਚ ਗਈਆਂ ਪਰ ਉਕਤ ਮੁਹੱਲੇ ਦੇ ਕੁਝ ਮੋਹਤਬਰ ਵਿਅਕਤੀਆਂ ਵਲੋਂ ਲੜਾਈ ਦੀ ਸੂਚਨਾ ਪੁਲਸ ਨੂੰ ਦੇਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇੱਟਾਂ ਰੋੜੇ ਵੱਜਣ ਕਾਰਨ ਅੱਧੀ ਦਰਜਨ ਤੋਂ ਵੱਧ ਜ਼ਖਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਦੋਂ ਇਸ ਸਬੰਧ 'ਚ ਤਫਤੀਸ਼ ਕਰ ਰਹੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕੇ ਇਸ ਲੜਾਈ 'ਚ ਜ਼ਖਮੀ ਹੋਏ ਇਕ ਵਿਅਕਤੀ ਮਨਜੀਤ ਸਿੰਘ ਪੁੱਤਰ ਝੰਡਾਂ ਸਿੰਘ ਅਤੇ ਕ੍ਰਿਸ਼ਨ ਸਿੰਘ ਪੁੱਤਰ ਸਰਦਾਰਾ ਸਿੰਘ ਵਲੋਂ ਜੋ ਬਿਆਨ ਦਿੱਤੇ ਗਏ ਹਨ ਉਸ ਮੁਤਾਬਕ ਪੜਤਾਲ ਕਰ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ਜੋ ਦੋਸ਼ੀ ਪਾਇਆ ਗਿਆ, ਉਸ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।

 

Have something to say? Post your comment

Subscribe