Tuesday, November 12, 2024
 

ਪੰਜਾਬ

ਮੈਨੂੰ ਤੇ ਮੇਰੇ ਪਰਵਾਰ ਨੂੰ ਖ਼ਤਰਾ : ਦੀਪ ਸਿੱਧੂ

June 15, 2021 12:06 PM

ਚੰਡੀਗੜ੍ਹ : ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਜੋ ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਹ ਅਕਸਰ ਚਰਚਾ ਵਿੱਚ ਰਿਹਾ ਹੈ। ਹੁਣ ਅਦਾਕਾਰ ਨੇ ਸੋਸ਼ਲ ਮੀਡੀਆ ‘ਤੇ ਵੱਡਾ ਖੁਲਾਸਾ ਕਰਦੇ ਹੋਏ ਆਪਣੀ ਜਾਨ ਨੂੰ ਖਤਰਾ ਦੱਸਿਆ। ਸਿੱਧੂ ਨੇ ਕਿਹਾ ਕਿ ਇਸ ਕਰਕੇ ਉਨ੍ਹਾਂ ਦਾ ਪਰਿਵਾਰ ਨੂੰ ਵੀ ਉਸ ਦੀ ਸੁਰੱਖਿਆ ਨੂੰ ਲੈ ਕੇ ਫਿਕਰ ਪਈ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੰਦਿਆਂ ਦੀਪ ਸਿੱਧੂ ਨੂੰ ਕਿਹਾ ਕਿ ਕਿਸ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ, ਜਿਸ ਕਰਕੇ ਮੇਰੀ ਹਾਲਤ ਠੀਕ ਨਹੀਂ ਹੈ। ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਦੂਜੇ ਪਾਸੇ ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਸਮਾਜਿਕ ਅਲੋਚਨਾਵਾਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਹੁਣ ਮਰੇ ਪਰਿਵਾਰ ਨੂੰ ਵੀ ਮੇਰੀ ਸੁਰੱਖਿਆ ਨੂੰ ਲੈ ਕੇ ਫਿਕਰ ਹੋਣ ਲੱਗੀ ਹੈ। ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ। ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ। ਉਹ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਦੇ ਨਾਲ ਜੁੜਿਆ ਰਿਹਾ ਹੈ ਅਤੇ 26 ਜਨਵਰੀ ਹਿੰਸਾ ਨੂੰ ਲੈ ਕੇ ਜੇਲ੍ਹ ਵਿੱਚ ਵੀ ਬੰਦ ਰਿਹਾ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe