ਚੰਡੀਗੜ੍ਹ : ਪਿਛਲੇ ਮਈ ਮਹੀਨੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹੁਣ ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ ਲਈ ਗਰਮੀ ਦੀਆਂ ਛੁੱਟੀਆਂ ਦੀ ਮਿਆਦ 30 ਜੂਨ ਤੱਕ ਵਧਾ ਦਿੱਤੀ ਹੈ। ਰਾਜ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਸਿੱਖਿਆ ਮੰਤਰੀ ਕੰਵਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ "ਗਰਮੀ ਦੀਆਂ ਛੁੱਟੀਆਂ ਵਧਾਏ ਜਾਣ ਕਾਰਨ ਸੂਬੇ ਦੇ ਸਾਰੇ ਸਕੂਲ 30 ਜੂਨ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਵਲੋਂ ਪਿਛਲੇ ਮਹੀਨੇ ਐਲਾਨ ਕੀਤੀ ਸੀ ਕਿ ਸੂਬਾ ਸਰਕਾਰ ਨੇ ਕੋਰੋਨਾ ਵਾਇਰਸ ਦੀ ਸਥਿਤੀ ਦੇ ਮੱਦੇਨਜ਼ਰ ਗਰਮੀ ਦੀਆਂ ਛੁੱਟੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ।ਦੱਸ ਦੇਈਏ ਕਿ ਅਧਿਆਪਕਾਂ ਨੂੰ 1 ਜੂਨ ਤੋਂ ਸਕੂਲ ਦੇ ਕੰਮ ਕਰਨ ਦੀ ਆਗਿਆ ਦਿੱਤੀ ਗਈ ਸੀ।