Friday, November 22, 2024
 

ਰਾਸ਼ਟਰੀ

ਪੈਟਰੋਲ ਡੀਜ਼ਲ ਹੋਰ ਹੋਏ ਮਹਿੰਗੇ

June 16, 2021 11:40 AM

ਨਵੀਂ ਦਿੱਲੀ : ਫਿਲਹਾਲ ਆਮ ਲੋਕਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਇਕ ਵਾਰ ਫਿਰ ਆਪਣੀਆਂ ਕੀਮਤਾਂ ਵਿਚ ਵਾਧਾ ਕੀਤਾ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਅੱਜ ਪੈਟਰੋਲ 25 ਪੈਸੇ ਅਤੇ ਡੀਜ਼ਲ 13 ਪੈਸੇ ਮਹਿੰਗਾ ਹੋਇਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਮੋਹਰੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 25 ਪੈਸੇ ਦੀ ਤੇਜ਼ੀ ਨਾਲ 96.66 ਰੁਪਏ ਅਤੇ ਡੀਜ਼ਲ 13 ਪੈਸੇ ਦੀ ਤੇਜ਼ੀ ਨਾਲ 87.41 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।

ਕੀਮਤਾਂ ਵਿੱਚ ਵਾਧੇ ਦਾ ਮੌਜੂਦਾ ਸਿਲਸਿਲਾ 04 ਮਈ ਤੋਂ ਸ਼ੁਰੂ ਹੋਇਆ ਸੀ। ਮਈ ਦੇ ਮਹੀਨੇ ਵਿਚ ਦਿੱਲੀ ਵਿਚ ਪੈਟਰੋਲ 3.83 ਰੁਪਏ ਅਤੇ ਡੀਜ਼ਲ ਵਿਚ 4.42 ਰੁਪਏ ਮਹਿੰਗਾ ਹੋਇਆ ਸੀ। ਜੂਨ ਮਹੀਨੇ ਵਿਚ ਹੁਣ ਤਕ ਪੈਟਰੋਲ ਦੀ ਕੀਮਤ ਵਿਚ 2.43 ਰੁਪਏ ਅਤੇ ਡੀਜ਼ਲ ਦੀ ਕੀਮਤ ਵਿਚ 2.26 ਰੁਪਏ ਦਾ ਵਾਧਾ ਹੋਇਆ ਹੈ।

ਮੁੰਬਈ ਵਿੱਚ ਅੱਜ ਪੈਟਰੋਲ ਦੀ ਕੀਮਤ ਵਿੱਚ 24 ਪੈਸੇ ਅਤੇ ਡੀਜ਼ਲ ਵਿੱਚ 14 ਪੈਸੇ ਦਾ ਵਾਧਾ ਹੋਇਆ ਹੈ। ਉਥੇ ਹੀ ਹੁਣ ਇਕ ਲੀਟਰ ਪੈਟਰੋਲ ਦੀ ਕੀਮਤ 102.82 ਰੁਪਏ ਅਤੇ ਡੀਜ਼ਲ ਦੀ ਕੀਮਤ 94.84 ਰੁਪਏ ਹੈ। ਚੇਨਈ ਵਿਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ 97.91 ਰੁਪਏ ਅਤੇ ਡੀਜ਼ਲ 12 ਪੈਸੇ ਦੀ ਤੇਜ਼ੀ ਨਾਲ 92.04 ਰੁਪਏ ਮਹਿੰਗਾ ਹੋਇਆ ਹੈ।

ਕੋਲਕਾਤਾ ਵਿਚ ਪੈਟਰੋਲ ਦੀ ਕੀਮਤ 24 ਪੈਸੇ ਵਧ ਕੇ 96.58 ਰੁਪਏ ਅਤੇ ਡੀਜ਼ਲ ਦੀ ਕੀਮਤ 13 ਪੈਸੇ ਵਾਧੇ ਨਾਲ 90.25 ਰੁਪਏ ਪ੍ਰਤੀ ਲੀਟਰ ਹੋ ਗਈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ 'ਤੇ ਸਵੇਰੇ 6 ਵਜੇ ਤੋਂ ਹਰ ਰੋਜ਼ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

 

Have something to say? Post your comment

 
 
 
 
 
Subscribe