ਚੰਡੀਗੜ੍ਹ: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ 'ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।