ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਦਰਮਿਆਨ ਸਵਿੱਟਜਰਲੈਂਡ ਦੀ ਰਾਜਧਾਨੀ ਜੇਨੇਵਾ 'ਚ ਅੱਜ ਮੁਲਾਕਾਤ ਹੋਈ ਹੈ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਵਾਂ ਆਗੂਆਂ ਦਰਮਿਆਨ ਸਾਈਬਰ ਹਮਲਿਆਂ ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਇਹ ਮੀਟਿੰਗ ਅਜਿਹੇ ਸਮੇਂ ਹੋਈ ਹੈ, ਜਦੋਂ ਦੋਵਾਂ ਦੇਸ਼ਾਂ ਦੇ ਆਗੂਆਂ ਦਾ ਮੰਨਣਾ ਹੈ ਕਿ ਅਮਰੀਕਾ ਅਤੇ ਰੂਸ ਦੇ ਸਬੰਧ ਪਹਿਲਾਂ ਕਦੇ ਇੰਨੇ ਮਾੜੇ ਨਹੀਂ ਰਹੇ ਪਿਛਲੇ ਚਾਰ ਮਹੀਨਿਆਂ ਤੋਂ ਦੋਵਾਂ ਆਗੂਆਂ ਨੇ ਇੱਕ ਦੂਜੇ ਖਿਲਾਫ ਸਖ਼ਤ ਬਿਆਨਬਾਜ਼ੀ ਕੀਤੀ ਹੈ ਬਾਇਡੇਨ ਨੇ ਅਮਰੀਕੀ ਹਿੱਤਾਂ 'ਤੇ ਰੂਸ ਸਮਰਥਿਤ ਹੈਕਰਾਂ ਦੇ ਸਾਈਬਰ ਹਮਲਿਆਂ ਸਬੰਧੀ ਪੁਤਿਨ ਦੀ ਕਈ ਵਾਰ ਆਲੋਚਨਾ ਕੀਤੀ ਹੈ, ਜਦੋਂਕਿ ਪੁਤਿਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ ਨੇ ਨਾ ਤਾਂ ਅਮਰੀਕੀ ਚੋਣਾਂ 'ਚ ਦਖਲਅੰਦਾਜ਼ੀ ਕੀਤੀ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਸਾਈਬਰ ਹਮਲੇ ਕੀਤੇ।