Saturday, November 23, 2024
 

ਸੰਸਾਰ

ਟੀਕੇ ਮਗਰੋਂ ਹੁਣ ਤਿਆਰ ਹੋ ਰਹੀਆਂ ਹਨ ਕੋਰੋਨਾ ਮਾਰੂ ਗੋਲੀਆਂ

June 18, 2021 09:14 AM

ਵਾਸ਼ਿੰਗਟਨ : ਅਮਰੀਕਾ ਦੇ ਸਿਹਤ ਤੇ ਮਨੁੱਖੀ ਸੇਵਾਵਾਂ ਵਿਭਾਗ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਉਹ ਕੋਰੋਨਾ ਮਾਰੂ ਐਂਟੀਵਾਇਰਲ ਗੋਲੀਆਂ ਵਿਕਸਤ ਕਰਨ ਜਾ ਰਿਹਾ ਹੈ। ਸਭ ਕੁਝ ਠੀਕ ਰਿਹਾ ਤਾਂ ਇਨ੍ਹਾਂ ਵਿਚੋਂ ਕੁਝ ਗੋਲੀਆਂ ਇਸ ਸਾਲ ਦੇ ਅੰਤ ਵਿਚ ਉਪਲਬਧ ਹੋ ਸਕਦੀਆਂ ਹਨ। ਇਸ ਨਾਲ ਲੋਕਾਂ ਨੂੰ ਹਸਪਤਾਲ ਤੋਂ ਦੂਰ ਰੱਖਣ ਵਿਚ ਮਦਦ ਮਿਲੇਗੀ ਅਤੇ ਆਉਣ ਵਾਲੇ ਸਾਲਾਂ ਵਿਚ ਸੰਭਾਵਤ ਤੌਰ 'ਤੇ ਬਹੁਤ ਸਾਰੀਆਂ ਜਾਨਾਂ ਬਚ ਸਕਦੀਆਂ ਹਨ ਕਿਉਂਕਿ ਕੋਵਿਡ-19 ਟੀਕਿਆਂ ਦੇ ਬਾਵਜੂਦ ਵਾਇਰਸ ਸਦੀਵੀ ਖ਼ਤਰਾ ਬਣਿਆ ਰਹਿ ਸਕਦਾ ਹੈ। ਇਨਫਲੂਐਨਜ਼ਾ, ਐੱਚ. ਆਈ. ਵੀ. ਅਤੇ ਹੈਪੇਟਾਈਟਸ ਸੀ. ਦਾ ਇਲਾਜ ਇਕ ਸਧਾਰਣ ਗੋਲੀ ਨਾਲ ਕੀਤਾ ਜਾ ਸਕਦਾ ਹੈ ਪਰ ਕੋਰੋਨਾ ਵਾਇਰਸ ਦੇ ਇਲਾਜ ਲਈ ਹੁਣ ਤੱਕ ਅਜਿਹੀ ਕੋਈ ਦਵਾਈ ਨਹੀਂ ਹੈ। ਡਾ. ਐਂਨਥੋਨੀ ਫਾਊਸੀ ਨੇ ਕਿਹਾ ਕਿ ਕੋਵਿਡ-19 ਪਾਜ਼ੀਟਿਵ ਹੋਣ ਜਾਂ ਇਸ ਦੇ ਲੱਛਣ ਦਿਸਣ 'ਤੇ ਲੋਕ ਫਾਰਮੇਸੀ ਜਾਂ ਮੈਡੀਕਲ ਸਟੋਰ ਤੋਂ ਐਂਟੀਵਾਇਰਲ ਗੋਲੀਆਂ ਲੈ ਸਕਣਗੇ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe