Friday, November 22, 2024
 

ਰਾਸ਼ਟਰੀ

ਗੈਂਗਸਟਰ ਜੈਪਾਲ ਭੁੱਲਰ ਦੇ ਪੋਸਟ ਮਾਰਟਮ ਬਾਰੇ ਸੁਪਰੀਮ ਕੋਰਟ ਨੇ ਹਾਈ ਕੋਰਟ ਦਾ ਫ਼ੈਸਲਾ ਰੱਦ ਕੀਤਾ

June 18, 2021 07:40 PM

ਨਵੀਂ ਦਿੱਲੀ : ਬੀਤੇ ਕਈ ਦਿਨਾਂ ਤੋਂ ਚਲ ਰਹੇ ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ ’ਤੇ ਵਿਰਾਮ ਲਗਦਾ ਨਜ਼ਰ ਆ ਰਿਹਾ ਹੈ। ਹੁਣ ਕੋਲਕਾਤਾ ’ਚ ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦੇ 9 ਜੂਨ ਨੂੰ ਐਨਕਾਊਂਟਰ ਤੋਂ ਬਾਅਦ ਉਸ ਦੀ ਲਾਸ਼ ਦੁਬਾਰਾ ਏਮਜ਼ ਜਾਂ ਪੀਜੀਆਈ ਸਮੇਤ ਕਿਸੇ ਹੋਰ ਹਸਪਤਾਲ ਤੋਂ ਪੋਸਟਮਾਰਟਮ ਕਰਾਉਣ ਦੇ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿਤਾ ਹੈ। ਮਤਲਬ ਕਿ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦੀ ਅਰਜ਼ੀ ’ਤੇ ਮੁੜ ਸੁਣਵਾਈ ਕਰਨ ਲਈ ਕਿਹਾ ਹੈ। ਦਰਅਸਲ ਪੰਜਾਬ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਸੀ ਕਿ ਇਹ ਐਨਕਾਊਂਟਰ ਕੋਲਕਾਤਾ ’ਚ ਹੋਇਆ ਸੀ ਅਜਿਹੇ ’ਚ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਅਧਿਕਾਰ ਖੇਤਰ ’ਚ ਨਹੀਂ ਆਉਂਦਾ। ਇਸ ਲਈ ਇਹ ਮੰਗ ਉੱਥੇ ਹੀ ਕੀਤੀ ਜਾਣੀ ਚਾਹੀਦੀ ਸੀ। ਇਸ ਤੱਥ ਦੇ ਆਧਾਰ ’ਤੇ ਹਾਈਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹਾਈਕੋਰਟ ਦੇ ਇਸ ਹੁਕਮ ਨੂੰ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਨੇ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ।

 

Have something to say? Post your comment

 
 
 
 
 
Subscribe