Saturday, November 23, 2024
 

ਚੰਡੀਗੜ੍ਹ / ਮੋਹਾਲੀ

ਨਹੀਂ ਰਹੇ ਫਲਾਇੰਗ ਸਿੱਖ ਮਿਲਖਾ ਸਿੰਘ 🙏

June 19, 2021 07:10 AM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਭਾਰਤ  ਦੇ ‘ਉੱਡਣੇ ਸਿੱਖ’ ਯਾਨੀ ਫਲਾਇੰਗ ਸਿੱਖ  ਦੇ ਨਾਮ ਨਾਲ ਪ੍ਰਸਿੱਧ ਮਹਾਨ ਐਥਲੀਟ ਮਿਲਖਾ ਸਿੰਘ  ਦਾ ਇੱਕ ਮਹੀਨੇ ਤੱਕ ਕੋਰੋਨਾ ਇਨਫੈਕਸ਼ਨ ਨਾਲ ਜੂਝਣ ਮਗਰੋਂ ਸ਼ੁੱਕਰਵਾਰ ਦੇਰ ਰਾਤ 11 : 30 ਵਜੇ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ।  ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਉਨ੍ਹਾਂ ਦੀ ਪਤਨੀ ਅਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਕੌਰ (85) ਨੇ ਵੀ ਕੋਰੋਨਾ ਇਨਫੈਕਸ਼ਨ ਕਾਰਨ ਦਮ ਤੋੜ ਦਿੱਤਾ ਸੀ।  

ਪਰਵਾਰਕ ਮੈਂਬਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਹੋਣ ਦੇ ਕਰੀਬ ਇੱਕ ਮਹੀਨੇ ਬਾਅਦ 91 ਸਾਲ  ਉਮਰ ਵਿਚ ਉਹਨਾਂ ਦਾ ਦਿਹਾਂਤ ਹੋ ਗਿਆ।  1958  ਦੇ ਰਾਸ਼ਟਰਮੰਡਲ ਖੇਡਾਂ  ਦੇ ਚੈਂਪੀਅਨ ਅਤੇ 1960  ਦੇ ਓਲਿੰਪਿਅਨ ਨੇ ਚੰਡੀਗੜ੍ਹ  ਦੇ ਪੀਜੀਆਈ ਹਸਪਤਾਲ ਵਿੱਚ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ 17 ਮਈ ਨੂੰ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ ਸਨ।  ਹਾਲਤ ਖ਼ਰਾਬ ਹੋਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 31 ਮਈ ਨੂੰ ਉਨ੍ਹਾਂ ਨੂੰ ਡਿਸਚਾਰਜ ਕੀਤਾ ਗਿਆ ਸੀ। ਇਸ ਦੇ ਬਾਅਦ ਉਹ ਸੈਕਟਰ-8 ਸਥਿਤ ਆਪਣੇ ਘਰ ਵਿੱਚ ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਰਾਮ ਕਰ ਰਹੇ ਸਨ। 3 ਜੂਨ ਨੂੰ ਉਨ੍ਹਾਂ ਦੀ ਸਿਹਤ ਇੱਕ ਫਿਰ ਵਿਗੜ ਗਈ। ਆਕਸੀਜਨ ਲੈਵਲ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. (PGI) ਦੇ ਕੋਵਿਡ ਹਸਪਤਾਲ ਵਿੱਚ ਲਿਆਇਆ ਗਿਆ। ਇਸ ਤੋਂ ਬਾਅਦ ਇੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। 

ਦੱਸ ਦਈਏ ਕਿ ਉਨ੍ਹਾਂ  ਦੇ ਪਰਵਾਰਿਕ ਰਸੋਇਏ ਨੂੰ ਕੋਰੋਨਾ ਹੋ ਗਿਆ ਸੀ, ਜਿਸ ਮਗਰੋਂ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਕੌਰ ਵੀ ਕੋਰੋਨਾ ਪੌਜ਼ਿਟਿਵ ਗਏ ਸਨ। ਉਨ੍ਹਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। 13 ਜੂਨ ਨੂੰ ਕੋਵਿਡ ਕਾਰਨ ਹਾਲਤ ਵਿਗੜਨ 'ਤੇ ਉਨ੍ਹਾਂ ਦੀ ਮੌਤ ਹੋ ਗਈ ਸੀ। ਮਿਲਖਾ ਸਿੰਘ ਪੀ.ਜੀ.ਆਈ. (PGI) ਵਿੱਚ ਦਾਖਲ ਹੋਣ ਕਾਰਨ  ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ।

 

Have something to say? Post your comment

Subscribe