ਮੋਗਾ : ਪੁਲਿਸ ਨੇ ਗੈਂਗਸਟਰ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕਨੈਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (KTF) ਦੇ ਆਪ੍ਰੇਟਰ ਅਰਸ਼ਦੀਪ ਸਿੰਘ ਉਰਫ ਅਕਾਸ਼ ਡਾਲਾ ਦਾ ਸਾਥੀ ਵੀ ਹੈ। ਪੁਲਿਸ ਨੇ ਸੂਰਜ ਦੇ ਕਬਜ਼ੇ ਵਿੱਚੋਂ ਇੱਕ ਕਾਰਤੂਸ ਸਮੇਤ ਇੱਕ ਫਾਰਚੂਨਰ ਵਾਹਨ, ਇੱਕ 315 ਬੋਰ ਦੀ ਪਿਸਤੌਲ, ਇੱਕ 32 ਬੋਰ ਦੀ ਪਿਸਤੌਲ ਅਤੇ ਇੱਕ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ ਕੇ. ਟੀ. ਐੱਫ. ਦੇ ਕੈਨੇਡਾ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਸਾਥੀ ਅਰਸ਼ ਡਾਲਾ ਡੇਰਾ ਪ੍ਰੇਮੀ ਦੀ ਹੱਤਿਆ, ਨਿੱਝਰ ਦੇ ਪਿੰਡ ਵਿੱਚ ਪੁਜਾਰੀ 'ਤੇ ਫਾਇਰ ਕਰਨ, ਸੁੱਖਾ ਲੰਮੇ ਕਤਲ ਅਤੇ ਸੁਪਰਸ਼ਾਈਨ ਕਤਲ ਕੇਸ ਵਿੱਚ ਮੁੱਖ ਦੋਸ਼ੀ ਹੈ। ਉਸਦੇ ਖਿਲਾਫ ਮੋਗਾ, ਬਠਿੰਡਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਚੋਰੀ, ਨਸ਼ੇ, ਲੁੱਟ ਦੇ ਵੱਖ ਵੱਖ ਕੇਸ ਦਰਜ ਹਨ। ਐਸਐਸਪੀ. ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਸੂਰਜ ਨੇ ਖੁਲਾਸਾ ਕੀਤਾ ਕਿ ਅਕਾਸ਼ ਡਾਲਾ ਭਾਰਤ ਵਿਚ ਸੀ, ਇਸ ਲਈ ਉਸ ਨਾਲ ਉਸ ਦਾ ਨੇੜਲਾ ਸੰਪਰਕ ਸੀ ਅਤੇ ਮੋਗਾ ਸ਼ਹਿਰ ਵਿਚ ਸੁਪਰਵਾਈਨ ਕਤਲ ਦੀ ਸਾਜਿਸ਼ ਰਚ ਰਿਹਾ ਸੀ।